ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐੱਨ.ਆਰ.ਆਈ. ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸੁਸ਼ੀਲ ਕੁਮਾਰ ਵਾਸੀ ਗੁਰੂ ਨਾਨਕਪੁਰਾ ਮੁਹੱਲਾ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਬਾਬਤ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਕਰਮੀ ਨੇ ਐੱਨ.ਆਰ.ਆਈ. ਥਾਣੇ ਵਿੱਚ ਦਰਜ ਕਰਵਾਈ ਗਈ ਸ਼ਿਕਾਇਤ ਵਿੱਚ ਉਸ ਦੀ ਮਦਦ ਕਰਨ ਬਦਲੇ 55,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਚੈਂਪੀਅਨ ਟੀਮ 'ਤੇ ਵਰ੍ਹ ਰਿਹਾ ਪੈਸਿਆਂ ਦਾ ਮੀਂਹ, BCCI ਤੋਂ ਬਾਅਦ ਹੁਣ ਮਹਾਰਾਸ਼ਟਰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
 
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਹੀ 10,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਇਸੇ ਇਰਾਦੇ ਨਾਲ 20,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। 
ਇਸ ਸਬੰਧੀ ਦੋਸ਼ੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਨੇ ਤਰੁਣ ਚੁੱਘ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਮੁੜ ਬਣਾਇਆ ਜੰਮੂ-ਕਸ਼ਮੀਰ ਤੇ ਲੱਦਾਖ ਦਾ ਇੰਚਾਰਜ
NEXT STORY