ਲੁਧਿਆਣਾ (ਰਾਜ) : ਘੰਟਾਘਰ ਚੌਂਕ ਨੇੜੇ ਭਾਜਪਾ ਦਫ਼ਤਰ ਵਿਚ ਤਾਇਨਾਤ ਕਾਂਸਟੇਬਲ ਦੀ ਭੇਤਭਰੇ ਹਾਲਾਤ ’ਚ ਮੌਤ ਹੋ ਗਈ। ਮ੍ਰਿਤਕ ਕੁਲਵੰਤ ਸਿੰਘ (52) ਹੈ, ਮੂਲਰੂਪ ਵਿਚ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਥਾਣਾ ਡਵੀਜ਼ਨ ਨੰ. 4 ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤੀ ਹੈ।
ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਭਾਜਪਾ ਦੇ ਦਫ਼ਤਰ ’ਚ ਤਾਇਨਾਤ ਸੀ, ਜਿੱਥੇ ਐਤਵਾਰ ਨੂੰ ਡਿਊਟੀ ਦੌਰਾਨ ਅਚਾਨਕ ਉਸ ਦੀ ਹਾਲਤ ਵਿਗੜ ਗਈ, ਜਿਸ ਲਈ ਲੋਕ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲੈ ਗਏ ਪਰ ਉੱਥੇ ਪੁੱਜਣ ਤੱਕ ਉਸ ਦੀ ਮੌਤ ਹੋ ਗਈ ਸੀ। ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਕੁਲਵੰਤ ਸਿੰਘ ਨੂੰ ਹਾਰਟ ਅਟੈਕ ਹੋਇਆ। ਫਿਲਹਾਲ ਪੋਸਟਮਾਰਟਮ ਰਿਪੋਰਟ ਤੋਂ ਮੌਤ ਦੇ ਕਾਰਨ ਦਾ ਪਤਾ ਲੱਗੇਗਾ।
ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ
NEXT STORY