ਪਟਿਆਲਾ (ਬਲਜਿੰਦਰ)-ਦੂਜੀ ਕਮਾਂਡੋ ਬਟਾਲੀਅਨ ਦੇ ਡਿਊੁਟੀ 'ਤੇ ਤਾਇਨਾਤ ਕਾਂਸਟੇਬਲ ਪ੍ਰਦੀਪ ਸਿੰਘ ਦੇ ਪੇਟ ਵਿਚ ਆਪਣੀ ਹੀ ਰਾਈਫਲ ਨਾਲ ਗੋਲੀ ਲੱਗ ਗਈ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਡੀ. ਐੈੱਸ. ਪੀ. ਦਿਹਾਤੀ ਗੁਰਦੇਵ ਸਿੰਘ ਧਾਲੀਵਾਲ ਅਤੇ ਥਾਣਾ ਸਦਰ ਪਟਿਆਲਾ ਦੇ ਐੈੱਸ. ਐੈੱਚ. ਓ. ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਜ਼ਖਮੀ ਕਾਂਸਟੇਬਲ ਦੀ ਪਛਾਣ ਪ੍ਰਦੀਪ ਸਿੰਘ ਦੇ ਰੂਪ ਵਿਚ ਹੋਈ ਹੈ। ਮੁਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪ੍ਰਦੀਪ ਸਿੰਘ ਡਿਊਟੀ 'ਤੇ ਤਾਇਨਾਤ ਸੀ। ਇਸ ਦੌਰਾਨ ਉਸ ਦੀ ਰਾਈਫਲ ਦੀ ਸਲਿੰਗ ਟੁੱਟ ਗਈ ਅਤੇ ਘੋੜਾ ਦੱਬਣ ਨਾਲ ਗੋਲੀ ਚੱਲ ਗਈ, ਜੋ ਸਿੱਧੀ ਉਸ ਦੇ ਪੇਟ ਵਿਚ ਲੱਗੀ। ਜ਼ਖਮੀ ਹਾਲਤ ਵਿਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਫਿਲਹਾਲ ਆਪ੍ਰੇਸ਼ਨ ਚੱਲ ਰਿਹਾ ਹੈ। ਫਿੱਟ ਹੋਣ ਤੋਂ ਬਾਅਦ ਕਾਂਸਟੇਬਲ ਦੇ ਬਿਆਨ ਦਰਜ ਕੀਤੇ ਜਾਣਗੇ।
ਆਧਾਰ ਨੰਬਰ ਪੈਨਸ਼ਨ ਦੇ ਬੈਂਕ ਖਾਤਿਆਂ ਨਾਲ ਲਿੰਕ ਕਰਾਉਣਾ ਜ਼ਰੂਰੀ
NEXT STORY