ਜ਼ੀਰਕਪੁਰ (ਮਨਮੋਹਨ) — ਇਥੋਂ ਦੇ ਪੀਰਮੁੱਛਲਾ 'ਚ ਇਕ ਉਸਾਰੀ ਅਧੀਨ ਤਿੰਨ ਮੰਜ਼ਿਲਾਂ ਇਮਾਰਤ ਦੇ ਡਿੱਗਣ ਦੀ ਖਬਰ ਸਾਹਮਣੇ ਆਈ ਹੈ। ਮਲਬੇ ਹੇਠਾਂ ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਉਥੇ ਹੀ ਮੌਕੇ 'ਤੇ ਪਹੁੰਚੇ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਰਾਹਤ ਅਤੇ ਬਚਾਅ ਦਾ ਕੰਮ ਜਾਰੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਇਮਾਰਤ ਦੇਖਦੇ ਹੀ ਦੇਖਦੇ ਢਹਿ ਗਈ। ਬਿਲਡਿੰਗ ਡਿੱਗਣ ਦਾ ਪਤਾ ਲੱਗਦੇ ਹੀ ਸਥਾਨਕ ਪੁਲਸ ਪ੍ਰਸ਼ਾਸਨ ਦੇ ਲੋਕ ਮੌਕੇ 'ਤੇ ਪਹੁੰਚੇ ਅਤੇ ਬਚਾਅ ਦਾ ਕੰਮ ਸ਼ੁਰੂ ਕੀਤਾ।
ਤੁਹਾਨੂੰ ਦੱਸ ਦਈਏ ਜ਼ੀਰਕਪੁਰ ਦੇ ਪੀਰਮੁੱਛਲਾ ਇਲਾਕੇ 'ਚ ਵੱਡਾ ਮੁਨਾਫਾ ਕਮਾਉਣ ਲਈ ਸੈਫਟੀ ਨਿਯਮਾਂ ਨੂੰ ਛਿੱਕੇ ਟੰਗ ਕੇ ਬਿਲਡਰਾਂ ਵੱਲੋਂ ਵੱਡੇ ਪੈਮਾਨੇ 'ਤੇ ਰਿਹਾਇਸ਼ੀ ਫਲੈਟਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਨ੍ਹਾਂ 'ਚੋਂ ਹੀ ਇਕ ਇੰਪੀਰੀਅਲ ਗਾਰਡਨ ਨਾਮਕ ਕਾਲੋਨੀ 'ਚ ਵੀ ਕਈ ਬਿਲਡਰਾਂ ਵੱਲੋਂ ਇਹ ਫਲੈਟ ਬਣਾਏ ਜਾ ਰਹੇ ਸਨ। ਸਥਾਨਕ ਲੋਕਾਂ ਵੱਲੋਂ ਘਟੀਆ ਨਿਰਮਾਣ ਸਮੱਗਰੀ ਵਰਤੇ ਜਾਣ ਦੇ ਚਲਦਿਆਂ ਹੀ ਇਹ ਬਿਲਡਿੰਗ ਡਿੱਗੀ ਹੈ ਅਤੇ ਇਸ ਦੇ ਨਾਲ ਹੀ ਨਗਰ ਕੌਂਸਲ ਜ਼ੀਰਕਪੁਰ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ 'ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨੇ ਲੋਕ ਮਲਬੇ ਹੇਠਾਂ ਦੱਬੇ ਹਨ।
'ਨਾਨਕ ਸ਼ਾਹ ਫਕੀਰ' ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਪੰਥ 'ਚੋਂ ਛੇਕਿਆ (ਵੀਡੀਓ)
NEXT STORY