ਜਲੰਧਰ (ਚੋਪੜਾ) : ਜ਼ਿਲ੍ਹਾ ਖਪਤਕਾਰ ਵਿਵਾਦ ਨਿਵਾਰਨ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਨਾਲ ਜੁੜੇ 2 ਮਾਮਲਿਆਂ ਵਿਚ ਜਲੰਧਰ ਇੰਪਰੂਵਮੈਂਟ ਟਰੱਸਟ ਨੂੰ ਲਗਭਗ 31 ਲੱਖ ਰੁਪਏ ਵਾਪਸ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕਮਿਸ਼ਨ ਨੇ ਦੋਵਾਂ ਮਾਮਲਿਆਂ ਵਿਚ ਅਲਾਟੀਆਂ ਨੂੰ ਜਮ੍ਹਾ ਕਰਵਾਈ ਗਈ ਰਾਸ਼ੀ ਨਾਲ 9 ਫੀਸਦੀ ਵਿਆਜ, ਮੁਆਵਜ਼ਾ ਅਤੇ ਕਾਨੂੰਨੀ ਖਰਚ ਦੇਣ ਦੇ ਨਿਰਦੇਸ਼ ਦਿੱਤੇ ਹਨ। ਪਹਿਲੇ ਮਾਮਲੇ ਵਿਚ ਹੁਸ਼ਿਆਰਪੁਰ ਵਾਸੀ ਰਜਨੀ ਸ਼ਰਮਾ ਨੂੰ ਐੱਲ. ਆਈ. ਜੀ. ਫਲੈਟ ਨੰਬਰ 161-ਏ, ਫਸਟ ਫਲੋਰ, 4 ਨਵੰਬਰ 2008 ਨੂੰ ਅਲਾਟ ਕੀਤਾ ਿਗਆ ਸੀ। ਅਲਾਟੀ ਨੇ ਟਰੱਸਟ ਕੋਲ 4,37,169 ਰੁਪਏ ਜਮ੍ਹਾ ਕਰਵਾਏ ਸਨ। ਲੰਮੇ ਸਮੇਂ ਤਕ ਮੁੱਢਲੀਆਂ ਸਹੂਲਤਾਂ ਉਪਲੱਬਧ ਨਾ ਹੋਣ ’ਤੇ ਉਨ੍ਹਾਂ ਨੇ 20 ਫਰਵਰੀ 2024 ਨੂੰ ਕਮਿਸ਼ਨ ਵਿਚ ਸ਼ਿਕਾਇਤ ਦਾਇਰ ਕੀਤੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਸਾਬਕਾ ਡਿਪਟੀ ਡਾਇਰੈਕਟਰ 'ਤੇ ਜਾਨਲੇਵਾ ਹਮਲਾ! ਨਕਦੀ ਤੇ ਮੋਬਾਈਲ ਲੁੱਟਿਆ
ਕਮਿਸ਼ਨ ਨੇ 29 ਸਤੰਬਰ 2026 ਨੂੰ ਫੈਸਲਾ ਸੁਣਾਉਂਦਿਆਂ ਟਰੱਸਟ ਨੂੰ ਜਮ੍ਹਾ ਰਾਸ਼ੀ 9 ਫੀਸਦੀ ਵਿਆਜ ਸਮੇਤ 45 ਦਿਨਾਂ ਅੰਦਰ ਵਾਪਸ ਕਰਨ ਦੇ ਹੁਕਮ ਦਿੱਤੇ। ਨਿਰਧਾਰਿਤ ਸਮਾਂ-ਹੱਦ ਵਿਚ ਭੁਗਤਾਨ ਨਾ ਹੋਣ ’ਤੇ ਵਿਆਜ ਦਰ 9 ਤੋਂ ਵਧਾ 12 ਫੀਸਦੀ ਹੋ ਜਾਵੇਗੀ। ਇਸ ਤੋਂ ਇਲਾਵਾ 10 ਹਜ਼ਾਰ ਰੁਪਏ ਕਾਨੂੰਨੀ ਖਰਚੇ ਅਤੇ 30 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਗਏ ਹਨ। ਇਸ ਮਾਮਲੇ ਵਿਚ ਕੁੱਲ ਰਾਸ਼ੀ ਲਗਭਗ 16 ਲੱਖ ਰੁਪਏ ਬਣਦੀ ਹੈ। ਅਜਿਹੇ ਹੀ ਦੂਜੇ ਮਾਮਲੇ ਵਿਚ ਜਲੰਧਰ ਵਾਸੀ ਇੰਦੂ ਨੂੰ ਐੱਲ. ਆਈ. ਜੀ. ਫਲੈਟ ਨੰਬਰ 165 ਫਸਟ ਫਲੋਰ, 4 ਨਵੰਬਰ 2008 ਨੂੰ ਅਲਾਟ ਹੋਇਆ ਸੀ। ਉਨ੍ਹਾਂ ਨੇ 13 ਮਾਰਚ 2025 ਨੂੰ ਕਮਿਸ਼ਨ ਵਿਚ ਕੇਸ ਦਾਇਰ ਕੀਤਾ। 27 ਸਤੰਬਰ 2026 ਨੂੰ ਸੁਣਾਏ ਫੈਸਲੇ ਵਿਚ ਕਮਿਸ਼ਨ ਨੇ ਵਿਆਜ, ਮੁਆਵਜ਼ਾ ਅਤੇ ਕਾਨੂੰਨੀ ਖਰਚ ਸਮੇਤ ਲਗਭਗ 15 ਲੱਖ ਰੁਪਏ ਵਾਪਸ ਕਰਨ ਦੇ ਹੁਕਮ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ
NEXT STORY