ਹਾਜੀਪੁਰ, (ਜੋਸ਼ੀ)- ਹਾਜੀਪੁਰ ਪਲਸ ਨੇ ਇਕ ਵਿਅਕਤੀ ਨੂੰ 30 ਗ੍ਰਾਮ ਚਿੱਟੇ ਪਾਊਡਰ ਸਮੇਤ ਕਾਬੂ ਕੀਤਾ ਹੈ। ਇਸ ਸੰਬਧੀ ਐੱਸ. ਐੱਚ. ਓ. ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਏ. ਐੱਸ. ਆਈ. ਨਾਮਦੇਵ ਨੇ ਪੁਲਸ ਪਾਰਟੀ ਸਮੇਤ ਮਾਨਸਰ ਬੈਰੀਅਰ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਨੌਜਵਾਨ ਰਵਿੰਦਰ ਕੁਮਾਰ ਪੁੱਤਰ ਦੇਸ ਰਾਜ ਵਾਸੀ ਭਾਣੋਵਾਲ ਥਾਣਾ ਗੜ੍ਹਦੀਵਾਲਾ ਨੂੰ ਕਾਬੂ ਕੀਤਾ, ਜਿਸ ਕੋਲੋਂ 30 ਗ੍ਰਾਮ ਚਿੱਟਾ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ ਹੈ। ਉਕਤ ਦੋਸ਼ੀ
ਖਿਲਾਫ ਥਾਣਾ ਹਾਜੀਪੁਰ ਦੀ ਪੁਲਸ ਨੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਤਬਾਦਲਿਆਂ 'ਚ ਪਾਰਦਰਸ਼ਿਤਾ ਬਣਾਈ ਰੱਖਣ ਲਈ ਮੁੱਖ ਮੰਤਰੀ ਦੇ ਸਖਤ ਨਿਰਦੇਸ਼
NEXT STORY