ਹਰੀਕੇ ਪੱਤਣ, (ਲਵਲੀ ਕੁਮਾਰ)- ਥਾਣਾ ਹਰੀਕੇ ਪੁਲਸ ਵੱਲੋਂ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਣੇ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਥਾਣਾ ਹਰੀਕੇ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਠੱਠੀਆਂ ਖੁਰਦ ਤੋਂ ਸੁਖਚੈਨ ਸਿੰਘ ਪੁੱਤਰ ਮੇਲਾ ਸਿੰਘ ਵਾਸੀ ਅਲੀਪੁਰ ਨੂੰ ਸ਼ੱਕ ਦੇ ਆਧਾਰ ਕਾਬੂ ਕਰ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਫੈਕਟਰੀ ਦੇ ਫਿਊਲ ਟੈਂਕ 'ਚ ਅੱਗ ਲੱਗਣ ਨਾਲ ਬਲਾਸਟ
NEXT STORY