ਸ੍ਰੀ ਮੁਕਤਸਰ ਸਾਹਿਬ, (ਖੁਰਾਣਾ/ਦਰਦੀ)- ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ।
ਇਸ ਸਬੰਧੀ ਐੱਸ. ਟੀ. ਐੱਫ. ਟੀਮ ਦੇ ਇੰਚਾਰਜ ਗੁਰਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਏ. ਐੱਸ. ਆਈ. ਰਣਜੀਤ ਸਿੰਘ ਪੁਲਸ ਪਾਰਟੀ ਨਾਲ ਮਲੋਟ ਦੇ ਬੁਰਜ ਸਿੰਧਵਾ ਕੋਲ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਉਨ੍ਹਾਂ ਸਾਹਮਣਿਓਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੀ ਜੇਬ 'ਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ।
ਫੜੇ ਕਥਿਤ ਦੋਸ਼ੀ ਦੀ ਪਛਾਣ ਰਾਜ ਕੁਮਾਰ ਰਾਜੂ ਕੋਚ ਨਿਵਾਸੀ ਪਟੇਲ ਨਗਰ, ਮਲੋਟ ਵਜੋਂ ਹੋਈ ਹੈ, ਜਿਸ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਘਰ ਦੀ ਆਰਥਿਕ ਹਾਲਤ ਦੁੱਖੋਂ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ
NEXT STORY