ਭੋਗਪੁਰ, (ਰਾਣਾ)- ਭੋਗਪੁਰ ਪੁਲਸ ਵੱਲੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਸੁਖਜੀਤ ਸਿੰਘ ਨੇ ਗਸ਼ਤ ਦੌਰਾਨ ਬਿਆਸ ਪਿੰਡ ਵਾਲੀ ਨਹਿਰ ਤੋਂ ਥੋੜ੍ਹਾ ਪਿੱਛੇ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 31 ਗ੍ਰਾਮ ਨਸ਼ੀਲਾ ਪਦਾਰਥ ਮਿਲਿਆ, ਜਿਸ ਦੀ ਪਛਾਣ ਹਰਜੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਮਕਾਨ ਨੰਬਰ 184 ਮੁਹੱਲਾ ਕਿਲਾ ਬਸਤੀ ਬਾਵਾ ਖੇਲ ਜਲੰਧਰ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣੇਦਾਰ ਇੰਦਰ ਸਿੰਘ ਨੇ ਗਸ਼ਤ ਦੌਰਾਨ ਸ਼ਹੀਦ ਭਗਤ ਸਿੰਘ ਚੌਕ ਭੋਗਪੁਰ ਨਜ਼ਦੀਕ ਆਦਪੁਰ ਸਾਈਡ ਤੋਂ ਆਉਂਦੇ ਇਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਅਫੀਮ ਤੇ ਸਕੂਟਰੀ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਸੁਰਿੰਦਰ ਪਾਲ ਵਾਲੀਆ ਪੁੱਤਰ ਦੁਨੀ ਚੰਦ ਵਾਸੀ ਪ੍ਰਲਾਦ ਨਗਰ ਜਲੰਧਰ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਸਰਕਾਰੀ ਦਫਤਰ 'ਚ ਉੱਡੀਆਂ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ
NEXT STORY