ਬਠਿੰਡਾ, (ਸੁਖਵਿੰਦਰ)- ਥਾਣਾ ਥਰਮਲ ਨੇ 120 ਬੋਤਲਾਂ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਦੋ ਵਿਅਕਤੀ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਬਲਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਗੋਨਿਆਣਾ ਰੋਡ ਪੁਲ ਸੂਆ ਨੇੜੇ ਆਦਰਸ਼ ਨਗਰ ਕੋਲ ਨਾਕਾਬੰਦੀ ਕੀਤੀ ਹੋਈ ਸੀ, ਜਿਥੇ ਇਕ ਸਕਾਰਪੀਓ ਗੱਡੀ ਨੂੰ ਰੋਕਿਆ ਗਿਆ, ਜਿਸ ਵਿਚੋਂ ਦੋ ਵਿਅਕਤੀ ਉੱਤਰ ਕੇ ਫਰਾਰ ਹੋ ਗਏ ਜਦੋਂਕਿ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ 'ਤੇ ਕਾਰ 'ਚੋਂ 120 ਸ਼ਰਾਬ ਦੀਆਂ ਬੋਤਲਾਂ ਹਰਿਆਣਾ ਮਾਰਕਾ ਬਰਾਮਦ ਹੋਈਆਂ।
ਗ੍ਰਿਫ਼ਤਾਰ ਮੁਲਜ਼ਮ ਦੀ ਸ਼ਨਾਖਤ ਸੰਦੀਪ ਸਿੰਘ ਸੀਪਾ ਸਪੁੱਤਰ ਨਰਾਇਣ ਸਿੰਘ ਵਾਸੀ ਜੰਡਵਾਲਾ ਵਜੋਂ ਹੋਈ ਹੈ, ਜਦਕਿ ਫਰਾਰ ਹੋਣ ਵਾਲੇ ਡਰਾਈਵਰ ਹਰਦਿਲ ਸਿੰਘ ਵਾਸੀ ਰਾਣੀਆਂ ਹਰਿਆਣਾ ਅਤੇ ਸੁਖਦੇਵ ਸਿੰਘ ਸੋਨਾ ਵਾਸੀ ਜੰਡਵਾਲਾ ਵਜੋਂ ਹੋਈ ਹੈ। ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਤਲਵੰਡੀ ਸਾਬੋ, (ਮੁਨੀਸ਼)-ਪੰਜਾਬ ਪੁਲਸ ਵੱਲੋਂ ਨਸ਼ੇ ਖਿਲਾਫ ਚਲਾਈ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਸ ਲਗਾਤਾਰ ਥਾਣਾ ਮੁਖੀ ਮਨੋਜ ਸ਼ਰਮਾ ਦੀ ਅਗਵਾਈ 'ਚ ਨਸ਼ਾ ਸਮੱਗਲਰਾਂ ਨੂੰ ਫੜਨ 'ਚ ਸਫਲਤਾ ਹਾਸਲ ਕਰ ਰਹੀ ਹੈ। ਪੁਲਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਪੁਲਸ ਦੇ ਏ. ਐੱਸ. ਆਈ. ਗੁਰਮੇਜ ਸਿੰਘ ਨੇ ਪਿੰਡ ਸੇਖਪੁਰਾ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਘਰ 'ਚ ਛਾਪਾਮਾਰੀ ਕਰ ਕੇ ਉਥੋਂ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ ਬਰਾਮਦ ਕੀਤੀਆਂ। ਪੁਲਸ ਨੇ ਕਥਿਤ ਦੋਸ਼ੀ ਮਨਜਿੰਦਰ ਸਿੰਘ ਵਾਸੀ ਸੇਖਪੁਰਾ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ।
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਹਾੜੇ ਸਬੰਧੀ ਤਿਆਰੀਆਂ ਦਾ ਜਾਇਜ਼ਾ
NEXT STORY