ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਪਿਛਲੇ ਕਈ ਘੰਟਿਆਂ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਸਰਹੱਦੀ ਇਲਾਕਿਆਂ ਦੇ ਲੋਕਾਂ ਦੀ ਚਿੰਤਾ ਵਧ ਗਈ ਹੈ। ਭਾਰੀ ਮੀਂਹ ਕਾਰਨ ਖੇਤਾਂ ਵਿੱਚ ਪਾਣੀ ਭਰ ਜਾਣ ਨਾਲ ਝੋਨੇ ਅਤੇ ਗੰਨੇ ਦੀਆਂ ਕਈ ਏਕੜ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਕਿਸਾਨਾਂ ਨੂੰ ਹੁਣ ਫਸਲਾਂ ਦੇ ਨੁਕਸਾਨ ਦਾ ਡਰ ਸਤਾਉਣ ਲੱਗਾ ਹੈ। ਸਰਹੱਦੀ ਇਲਾਕੇ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਭਾਰਤ-ਪਾਕਿਸਤਾਨ ਸਰਹੱਦ ਦੇ ਅਖੀਰਲੇ ਪਿੰਡ ਆਦੀਆ ਨੇੜੇ ਪਾਣੀ ਧੁੱਸੀ ਬੰਨ੍ਹ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਬਰਸਾਤ ਇਸੇ ਤਰ੍ਹਾਂ ਜਾਰੀ ਰਹੀ ਅਤੇ ਪਾਣੀ ਦਾ ਪੱਧਰ ਹੋਰ ਵਧਿਆ ਤਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ।
ਇਹ ਵੀ ਪੜ੍ਹੋ- ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
ਕਿਸਾਨਾਂ ਨੇ ਦੱਸਿਆ ਕਿ ਝੋਨੇ ਅਤੇ ਗੰਨੇ ਦੀਆਂ ਫਸਲਾਂ ਵਿੱਚ ਕਈ ਥਾਵਾਂ ’ਤੇ ਕਾਫੀ ਪਾਣੀ ਖੜ੍ਹਾ ਹੋ ਗਿਆ ਹੈ। ਲਗਾਤਾਰ ਪਾਣੀ ਖੜ੍ਹਾ ਰਹਿਣ ਕਾਰਨ ਫਸਲਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੂਰੇ ਸੀਜ਼ਨ ਦੌਰਾਨ ਫਸਲਾਂ ’ਤੇ ਮਿਹਨਤ ਅਤੇ ਖਰਚਾ ਕੀਤਾ ਗਿਆ ਹੈ, ਪਰ ਹੁਣ ਕੁਦਰਤੀ ਮਾਰ ਕਾਰਨ ਉਨ੍ਹਾਂ ਦੀਆਂ ਉਮੀਦਾਂ ’ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ- ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2 ਧੀਆਂ ਦੇ ਪਿਓ ਦੀ ਮੌਤ
ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਰਹੱਦੀ ਪਿੰਡਾਂ ਵਿੱਚ ਪਾਣੀ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਜਿੱਥੇ ਪਾਣੀ ਦੀ ਨਿਕਾਸੀ ਦੀ ਲੋੜ ਹੈ, ਉੱਥੇ ਤੁਰੰਤ ਪ੍ਰਬੰਧ ਕੀਤੇ ਜਾਣ। ਲੋਕਾਂ ਦਾ ਕਹਿਣਾ ਹੈ ਕਿ ਧੁੱਸੀ ਬੰਨ੍ਹ ਦੇ ਨੇੜੇ ਪਾਣੀ ਵਧਣ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੂੰ ਪਹਿਲਾਂ ਤੋਂ ਤਿਆਰੀ ਰੱਖਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ ਤੱਕ...
NEXT STORY