ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਮੁਲਾਜ਼ਮਾਂ ਨੇ ਨਵੇਂ ਸਾਲ ਦੀ ਸ਼ੁਰੂਆਤ 'ਚ ਵੱਖਰੇ ਢੰਗ ਨਾਲ ਸਘੰਰਸ਼ ਦੀ ਸ਼ੁਰੂਆਤ ਕੀਤੀ, ਜਿਸ ਨੂੰ ਹੁਣ ਵੀ ਜਾਰੀ ਰੱਖਿਆ ਹੋਇਆ ਹੈ। ਨਵੇਂ ਸਾਲ ਦੇ ਪਹਿਲੇ ਦਿਨ ਦੇ ਐਕਸ਼ਨ ਤੋਂ ਬਾਅਦ ਜਨਵਰੀ ਮਹੀਨੇ ਦੌਰਾਨ ਐਤਵਾਰ ਨੂੰ ਮੁਲਾਜ਼ਮਾਂ ਦਾ ਸੂਬੇ ਵਿਚ ਚੌਥਾ ਐਕਸ਼ਨ ਹੈ, ਜੋ ਸਰਕਾਰ ਨੂੰ ਉਨ੍ਹਾਂ ਦੇ ਕੀਤੇ ਵਾਅਦੇ ਯਾਦ ਕਰਵਾਉਣ ਦੀ ਪਛਾਣ ਕਰਵਾ ਰਿਹਾ ਹੈ। ਜਿਸ ਦੌਰਾਨ ਠੇਕਾ ਭਰਤੀ ਮੁਲਾਜ਼ਮਾਂ ਵੱਲੋਂ ਐਕਸ਼ਨ ਕਮੇਟੀ ਦੇ ਬੈਂਨਰ ਹੇਠ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਵੱਲੋਂ ਅੱਜ ਦੇ ਦਿਨ ਇਕ ਸਾਲ ਪਹਿਲਾਂ 24 ਜਨਵਰੀ 2017 ਨੂੰ ਮੁਲਾਜ਼ਮਾਂ ਨਾਲ ਵਾਅਦਾ ਕਰਕੇ ਵੋਟਾਂ ਲੈਣ ਲਈ ਮੁਲਾਜ਼ਮਾਂ ਦੀਆ ਮੰਗਾਂ ਦੇ ਸਬੰਧ ਵਿਚ ਟਵੀਟ ਕੀਤਾ ਸੀ ਪਰ ਸਰਕਾਰ ਬਨਣ ਤੋਂ ਬਾਅਦ ਉਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਤੋਂ ਪਾਸਾ ਵੱਟ ਲਿਆ। ਜਿਸ ਦੇ ਰੋਸ ਵਜੋਂ ਅੱਜ ਮੁਲਾਜ਼ਮਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਟਵੀਟ ਦਾ ਰੰਗੀਨ ਪ੍ਰਿੰਟ ਲੈ ਕੇ ਡਾਕ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੋਤੀ ਮਹਿਲ ਪਟਿਆਲਾ ਅਤੇ ਚੰਡੀਗੜ੍ਹ ਮੁੱਖ ਮੰਤਰੀ ਨਿਵਾਸ ਨੂੰ ਭੇਜੇ।
ਜਾਣਕਾਰੀ ਦਿੰਦੇ ਹੋਏ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਦਲਜਿੰਦਰ ਸਿੰਘ ਨੇ ਕਿਹਾ ਕਿ 10 ਮਹੀਨੇ ਲੰਘਣ ਤੋਂ ਬਾਅਦ ਮੁਲਾਜ਼ਮਾਂ ਨਾਲ ਇਕ ਵਾਰ ਵੀ ਮੀਟਿੰਗ ਨਹੀਂ ਕੀਤੀ। ਠੇਕਾ ਮੁਲਾਜ਼ਮਾਂ ਵੱਲੋਂ ਨਵੇਂ ਸਾਲ ਵਾਲੇ ਦਿਨ ਅਤੇ ਲੋਹੜੀ ਦੇ ਦਿਨ ਕੀਤੇ ਪ੍ਰਦਰਸ਼ਨ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਸੋਸ਼ਲ ਮੀਡੀਆ ਟਵੀਟਰ 'ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਖਿਲਾਫੀ ਦਿਵਸ ਮਨਾਇਆ ਹੈ।
ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐਸ. ਡੀ ਨੇ 7 ਵਾਰ ਮੀਟਿੰਗ ਕਰਨ ਦੇ ਵਾਅਦੇ ਕੀਤੇ ਪਰ ਇਕ ਵਾਰ ਵੀ ਮੀਟਿੰਗ ਨਹੀਂ ਕਰਵਾ ਸਕੇ। ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਕੀ ਮੰਨਣੀਆ ਹਨ। ਆਗੂਆ ਨੇ ਕਿਹਾ ਕਿ ਪਹਿਲਾ ਸੂਬੇ ਦੇ ਕਿਸਾਨ ਸਰਕਾਰ ਦੇ ਝੂਠੇ ਲਾਰਿਆ ਤੋਂ ਅੱਕ ਕੇ ਖੁਦਕੁਸ਼ੀਆ ਕਰ ਰਹੇ ਹਨ। ਇਸ ਮੌਕੇ ਆਗੂਆ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਵਾਅਦੇ ਭੁੱਲਣ ਨਹੀਂ ਦੇਣਗੇ, ਜਿਸ ਦੇ ਲਈ ਲਗਾਤਾਰ ਪ੍ਰਦਰਸ਼ਨ ਜਾਰੀ ਰਹੇਗਾ। ਆਗੂਆ ਨੇ ਕਿਹਾ ਕਿ ਵਿਧਾਨ ਸਭਾ ਵੱਲੋਂ ਪਾਸ ਕੀਤੇ ਐਕਟ ਨੂੰ ਲਾਗੂ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਸਰਕਾਰ ਨੂੰ ਕੋਈ ਵਾਧੂ ਪੈਸਾ ਜਾਰੀ ਨਹੀਂ ਕਰਨਾ ਪੈਣਾ ਪਰ ਇਸਦੇ ਬਾਵਜੂਦ ਵੀ ਸਰਕਾਰ ਚੁੱਪ ਹੈ।
ਨੰਨ੍ਹੇ-ਮੁੰਨਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
NEXT STORY