ਬਾਘਾਪੁਰਾਣਾ, (ਰਾਕੇਸ਼)- ਠੇਕਾ ਮੁਲਾਜ਼ਮ ਪਾਵਰਕਾਮ ਤੇ ਟਰਾਂਸਕੋ ਯੂਨੀਅਨ ਪੰਜਾਬ ਦੇ ਸੱਦੇ 'ਤੇ ਮੰਡਲ ਬਾਘਾਪੁਰਾਣਾ ਦਫਤਰ ਅੱਗੇ ਹਰਵਿੰਦਰ ਸਿੰਘ ਬਿੰਦੀ ਦੀ ਅਗਵਾਈ 'ਚ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸਕੱਤਰ ਗੁਰਪ੍ਰੀਤ ਸਿੰਘ, ਉਪ ਪ੍ਰਧਾਨ ਅਮਰੀਕ ਸਿੰਘ, ਕੈਸ਼ੀਅਰ ਨਿਸ਼ਾਨ ਸਿੰਘ, ਸਹਿਯੋਗੀ ਜਨਰਲ ਸਕੱਤਰ ਸਵਰਨ ਸਿੰਘ ਫਰੀਦਕੋਟ, ਟੀ. ਐੱਸ. ਯੂ. ਦੇ ਮੰਡਲ ਪ੍ਰਧਾਨ ਕਮਲੇਸ਼ ਕੁਮਾਰ ਬਾਘਾਪੁਰਾਣਾ ਆਦਿ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਹਾ ਕਿ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ ਪਰ ਰੋਜ਼ਗਾਰ ਤਾਂ ਕੀ ਦੇਣਾ ਸੀ ਬਲਕਿ ਪਾਵਰਕਾਮ (ਬਿਜਲੀ ਬੋਰਡ) 'ਚ ਕੰਮ ਕਰਦੇ ਹਜ਼ਾਰਾਂ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੀ ਛਾਂਟੀ ਕਰ ਦਿੱਤੀ, ਜਿਸ ਕਾਰਨ ਹਜ਼ਾਰਾਂ ਬਿਜਲੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੰਡਲ ਦਫਤਰ ਅਧੀਨ 45 ਮੁਲਾਜ਼ਮ ਕੰਮ ਕਰਦੇ ਸਨ, ਜਿਨ੍ਹਾਂ 'ਚੋਂ 29 ਮੁਲਾਜ਼ਮਾਂ ਦੀ ਨੌਕਰੀ ਤੋਂ ਛਾਂਟੀ ਕਰ ਦਿੱਤੀ ਗਈ, ਜਿਸ ਦੇ ਰੋਸ ਵਜੋਂ ਮੰਡਲ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ। ਠੇਕੇਦਾਰ ਮੁਲਾਜ਼ਮਾਂ ਨੂੰ ਈ. ਐੱਸ. ਆਈ. ਕਾਰਡ, ਇੰਸ਼ੋਰੈਂਸ, ਵਰਦੀਆਂ, ਫੋਨ ਅਤੇ ਨਾ ਹੀ ਹੋਰ ਕੋਈ ਸਹੂਲਤ ਦਿੱਤੀ ਜਾ ਰਹੀ, ਜੋ ਕਿ ਠੇਕੇਦਾਰਾਂ ਵੱਲੋਂ ਇਹ ਸਹੂਲਤਾਂ ਦੇਣੀਆਂ ਬਣਦੀਆਂ ਹਨ। ਉਨ੍ਹਾਂ ਦੱਸਿਆ ਕਿ ਬਾਘਾਪੁਰਾਣਾ ਮੰਡਲ ਦਫਤਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੀ ਬਹੁਤ ਘਾਟ ਹੈ, ਜਿਸ ਕਾਰਨ ਕੰਮ ਦੀ ਲਗਾਤਾਰ ਫੀਲਡ 'ਚ ਜ਼ਰੂਰਤ ਹੈ। ਇਸ ਲਈ ਨੌਕਰੀ ਤੋਂ ਕੱਢੇ ਮੁਲਾਜ਼ਮਾਂ ਨੂੰ ਦੁਬਾਰਾ ਨੌਕਰੀ 'ਤੇ ਰੱਖਿਆ ਜਾਵੇ, ਡੀ. ਸੀ. ਰੇਟ ਅਨੁਸਾਰ ਤਨਖਾਹ ਜਾਰੀ ਕੀਤੀ ਜਾਵੇ ਅਤੇ ਸਾਰੇ ਠੇਕਾ ਮੁਲਾਜ਼ਮਾਂ ਨੂੰ ਯੋਗਤਾ ਅਨੁਸਾਰ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਉਹ ਸੰਘਰਸ਼ ਦੇ ਰਸਤੇ ਪੈਣ ਲਈ ਮਜਬੂਰ ਹੋਣਗੇ।
ਚੋਰਾਂ ਨੇ ਇਲੈਕਟ੍ਰਾਨਿਕਸ ਸ਼ੋਅਰੂਮ 'ਤੇ ਧਾਵਾ ਬੋਲਿਆ
NEXT STORY