ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਤਨਖਾਹਾਂ ਨਾ ਮਿਲਣ ਕਾਰਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਆਧਾਰਿਤ ਕਾਮੇ ਬੁੱਧਵਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਲ ਘਰ ਦੀ ਟੈਂਕੀ 'ਤੇ ਚੜ੍ਹ ਗਏ ਤੇ ਉਨ੍ਹਾਂ ਨੇ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਵਿਰੁੱਧ ਪ੍ਰਦਰਸ਼ਨ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਠੇਕਾ ਆਧਾਰਿਤ ਕਾਮਿਆਂ ਦੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇ ਹੋਰ ਆਗੂਆਂ ਨੇ ਕਿਹਾ ਕਿ ਵਿਭਾਗ ਵੱਲੋਂ ਉਨ੍ਹਾਂ ਨੂੰ ਬੀਤੇ ਕਈ ਮਹੀਨਿਆਂ ਤੋਂ ਇਸੇ ਤਰ੍ਹਾਂ ਤਨਖਾਹਾਂ ਲਈ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਪਹਿਲਾਂ ਵੀ ਉਨ੍ਹਾਂ ਨੇ ਸੰਘਰਸ਼ ਕਰਕੇ ਤਨਖਾਹਾਂ ਲਈਆਂ ਤੇ ਇਸ ਵਾਰ ਫਿਰ ਤਨਖਾਹ 'ਚ ਬਹੁਤ ਬਹੁਤ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ। ਉਨ੍ਹਾਂ ਕਿਹਾ ਕਿ ਜਦ ਤੱਕ ਉਨ੍ਹਾਂ ਨੂੰ ਤਨਖਾਹਾਂ ਨਹੀਂ ਮਿਲਦੀਆਂ, ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਇਸ ਨੂੰ ਆਉਣ ਵਾਲੇ ਸਮੇਂ 'ਚ ਹੋਰ ਤੇਜ਼ ਕੀਤਾ ਜਾਵੇਗਾ। ਟੈਂਕੀ 'ਤੇ ਚੜ੍ਹੇ ਕਾਮਿਆਂ ਦੀ ਸੂਚਨਾ ਮਿਲਣ ਉਪਰੰਤ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ।
ਇਹ ਵੀ ਪੜ੍ਹੋ : ਖਿਡੌਣੇ ਵੇਚ ਕੇ ਚਲਾਉਂਦਾ ਸੀ ਘਰ ਪਰ ਜ਼ਿੰਦਗੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਖਿਡੌਣੇ ਵੇਚ ਕੇ ਚਲਾਉਂਦਾ ਸੀ ਘਰ ਪਰ ਜ਼ਿੰਦਗੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ
NEXT STORY