ਜਲੰਧਰ (ਪੁਨੀਤ)– ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਵੱਲੋਂ ਨਾਜਾਇਜ਼ ਢੰਗ ਨਾਲ ਚੱਲਣ ਵਾਲੀਆਂ ਬੱਸਾਂ ਨੂੰ ਵੱਡੇ ਪੱਧਰ ’ਤੇ ਨਕੇਲ ਪਾਈ ਗਈ, ਜਿਸ ਨਾਲ ਸਰਕਾਰੀ ਬੱਸਾਂ ਨੂੰ ਲਾਭ ਹੋਇਆ ਪਰ 4 ਦਿਨਾਂ ਦੀ ਹੜਤਾਲ ਦੌਰਾਨ ਆਮਦਨੀ ਵਧਾਉਣਾ ਤਾਂ ਦੂਰ, ਉਲਟਾ ਨੁਕਸਾਨ ਹੋਣ ਲੱਗਾ ਹੈ। ਪਨਬੱਸ ਅਤੇ ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਦੀ ਸੋਮਵਾਰ ਰਾਤੀਂ 12 ਵਜੇ ਤੋਂ ਚੱਲ ਰਹੀ ਹੜਤਾਲ ਕਾਰਨ ਪਿਛਲੇ 4 ਦਿਨਾਂ ਤੋਂ 2100 ਸਰਕਾਰੀ ਬੱਸਾਂ ਦਾ ਚੱਕਾ ਜਾਮ ਹੈ ਅਤੇ 6000 ਦੇ ਲਗਭਗ ਕਰਮਚਾਰੀ ਕੰਮ ਦਾ ਬਾਈਕਾਟ ਕਰਕੇ ਹੜਤਾਲ ’ਤੇ ਬੈਠੇ ਹਨ।
ਹੜਤਾਲ ਕਾਰਨ ਸਰਕਾਰੀ ਬੱਸਾਂ ਨਾ ਚੱਲਣ ’ਤੇ ਕਾਊਂਟਰਾਂ ਤੋਂ ਚੱਲਣ ਵਾਲੀਆਂ ਬੱਸਾਂ ਦੇ 12000 ਦੇ ਲਗਭਗ ਟਾਈਮ ਟੇਬਲ ਮਿਸ ਹੋ ਚੁੱਕੇ ਹਨ। ਇਸ ਨਾਲ ਵਿਭਾਗ ਨੂੰ 10 ਕਰੋੜ ਤੋਂ ਵੱਧ ਦਾ ਟਰਾਂਜੈਕਸ਼ਨ ਲਾਸ ਹੋ ਚੁੱਕਾ ਹੈ ਅਤੇ ਰਾਜਾ ਵੜਿੰਗ ਦੀ ਆਮਦਨੀ ਵਧਾਉਣ ਦੀ ਯੋਜਨਾ ਦੀ ਹਵਾ ਨਿਕਲ ਚੁੱਕੀ ਹੈ। ਬੱਸਾਂ ਦੇ ਨਾ ਚੱਲਣ ਨਾਲ ਜਿਹੜਾ ਨੁਕਸਾਨ ਹੁੰਦਾ ਹੈ, ਉਸਦੀ ਭਰਪਾਈ ਦੁਬਾਰਾ ਨਹੀਂ ਹੋ ਪਾਉਂਦੀ, ਜਿਸ ਕਾਰਨ ਵਿਭਾਗੀ ਅਧਿਕਾਰੀ ਫਿਕਰਮੰਦ ਹਨ। ਨਾਂ ਨਾ ਛਾਪਣ ਦੀ ਸੂਰਤ ਵਿਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕੋਈ ਵਿਕਣ ਵਾਲਾ ਸਾਮਾਨ ਨਹੀਂ ਹੈ, ਜਿਹੜਾ ਹੜਤਾਲ ਖ਼ਤਮ ਹੋਣ ਤੋਂ ਬਾਅਦ ਵਿਕ ਜਾਵੇਗਾ। ਇਹ ਰੋਜ਼ਾਨਾ ਦੀ ਆਮਦਨੀ ਹੁੰਦੀ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਦਿੱਲੀ ਦੇ ਮੁਕਾਬਲੇ ਸਿਹਤ ਸਹੂਲਤਾਂ ਬਿਹਤਰ, ‘ਆਪ’ ਨੂੰ ਬਹਿਸ ਦੀ ਚੁਣੌਤੀ : ਓ. ਪੀ. ਸੋਨੀ
ਠੇਕਾ ਕਰਮਚਾਰੀਆਂ ਵੱਲੋਂ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਸੀ ਪਰ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ, ਜਿਸ ਕਾਰਨ ਯੂਨੀਅਨ ਵੱਲੋਂ ਘਿਰਾਓ ਦੀ ਯੋਜਨਾ ਨੂੰ ਵਿਚਾਲੇ ਰੋਕ ਦਿੱਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਦਾ ਕਹਿਣਾ ਹੈ ਕਿ ਉਹ ਸ਼ਾਮ ਤੱਕ ਉਡੀਕ ਕਰਦੇ ਰਹੇ ਪਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਨਹੀਂ ਹੋ ਸਕੀ। ਪੱਕਾ ਕਰਨ ਦੀ ਮੰਗ ’ਤੇ ਅੜੇ ਕਰਮਚਾਰੀਆਂ ਵੱਲੋਂ ਡਿਪੂਆਂ ਵਿਚ 24 ਘੰਟੇ ਧਰਨਾ ਦੇ ਕੇ ਡਿਊਟੀ ਨਿਭਾਈ ਜਾ ਰਹੀ ਹੈ। ਜਲੰਧਰ ਡਿਪੂ-1 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਡਿਪੂ-2 ਦੇ ਪ੍ਰਧਾਨ ਸਤਪਾਲ ਸਿੰਘ ਸੱਤਾ, ਦਲਜੀਤ ਸਿੰਘ ਰਾਣਾ, ਚਾਨਣ ਸਿੰਘ, ਜਸਬੀਰ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਮਾਂ ਕੱਢਿਆ ਜਾ ਰਿਹਾ ਹੈ ਅਤੇ ਮੰਗ ਪੂਰੀ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ: ਮਜੀਠੀਆ 'ਤੇ ਰੰਧਾਵਾ ਦਾ ਪਲਟਵਾਰ, ਕਿਹਾ-ਅਕਾਲੀਆਂ ਦੇ ਸਮੇਂ 'ਚ ਤਬਾਦਲਿਆਂ ਲਈ ਚਲਦਾ ਸੀ ਪੈਸਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
45 ਸਾਲਾ ਮਰੀਜ਼ ਬਰੇਨ ਡੈੱਡ, PGI ਨੇ ਗਰੀਨ ਕਾਰੀਡੋਰ ਬਣਾ ਕੇ 22 ਮਿੰਟ 'ਚ ਏਅਰਪੋਰਟ ਪਹੁੰਚਾਇਆ ਦਿਲ
NEXT STORY