ਮਾਨਸਾ (ਮਨਜੀਤ ਕੌਰ) : ਮਾਨਸਾ ਦੇ ਵਾਰਡ ਨੰਬਰ-26 ਦੇ ਵਸਨੀਕ ਅਤੇ ਉੱਘੇ ਸਮਾਜ ਸੇਵੀ ਗੁਰਪ੍ਰੀਤ ਧਾਲੀਵਾਲ ਦੇ ਚਾਚਾ ਮਾਨ ਸਿੰਘ ਉਰਫ਼ ਮਿੱਠੂ ਠੇਕੇਦਾਰ ਦੀ ਘਰ ਦੀ ਛੱਤ ਅਚਾਨਕ ਡਿੱਗਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨ ਸਿੰਘ ਉਰਫ਼ ਮਿੱਠੂ ਠੇਕੇਦਾਰ ਆਪਣੇ ਘਰ ’ਚ ਮੌਜੂਦ ਸਨ। ਇਸ ਦੌਰਾਨ ਅਚਾਨਕ ਘਰ ਦੀ ਛੱਤ ਡਿੱਗ ਪਈ, ਜਿਸ ਕਾਰਨ ਉਹ ਛੱਤ ਦੇ ਮਲਬੇ ਹੇਠਾਂ ਦੱਬ ਗਏ।
ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਮਲਬਾ ਹਟਾ ਕੇ ਉਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਹਾਦਸੇ ਦੀ ਸੂਚਨਾ ਮਿਲਣ ’ਤੇ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਲੋਕਾਂ ਵੱਲੋਂ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਗਏ। ਮਾਨ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿੱਚ ਮਾਤਮ ਛਾ ਗਿਆ ਅਤੇ ਰਿਸ਼ਤੇਦਾਰਾਂ, ਦੋਸਤਾਂ ਅਤੇ ਜਾਣਕਾਰਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸ ਦੁਖਦਾਈ ਘਟਨਾ ’ਤੇ ਸਮਾਜ ਸੇਵੀ ਅਤੇ ਵੁਆਇਸ ਆਫ ਮਾਨਸਾ ਦੇ ਪ੍ਰਧਾਨ ਡਾਕਟਰ ਜਨਕ ਰਾਜ ਸਿੰਗਲਾ ਨੇ ਕਿਹਾ ਕਿ ਮਿੱਠੂ ਸਿੰਘ ਬਹੁਤ ਹੀ ਨੇਕ ਅਤੇ ਮਿਹਨਤੀ ਇਨਸਾਨ ਦੇ ਨਾਲ ਨਾਲ ਮਿਲਣਸਾਰ ਇਨਸਾਨ ਸਨ।
1 ਕਰੋੜ 35 ਲੱਖ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
NEXT STORY