ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਜਲਦੀ ਹੀ ਮੁਲਾਕਾਤ ਹੋ ਸਕਦੀ ਹੈ। ਇਸ ਬਾਰੇ ਪਨਬੱਸ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਦੀ ਪ੍ਰਸ਼ਾਸਨ ਨਾਲ ਗੱਲਬਾਤ ਹੀ ਚੱਲ ਰਹੀ ਹੈ, ਜੋ ਕਿ ਸਿਰੇ ਨਹੀਂ ਲੱਗੀ।
ਇਹ ਵੀ ਪੜ੍ਹੋ : ਚਿੱਟੇ ਦਾ ਟੀਕਾ ਭਰ ਕੇ ਲਾਉਂਦਾ ਨੌਜਵਾਨ ਰੰਗੇ ਹੱਥੀਂ ਕਾਬੂ, ਤਰਲੇ-ਮਿੰਨਤਾਂ ਕਰਕੇ ਛੁਡਾਇਆ ਖਹਿੜਾ
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਆਪਣੇ ਸਾਥੀਆਂ ਨਾਲ ਉਹ ਪਹਿਲਾਂ ਮੀਟਿੰਗ ਕਰਨਗੇ ਅਤੇ ਉਸ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪਟਿਆਲਾ ਤੋਂ ਰਾਜਪੁਰਾ ਜਾਣ ਅਤੇ ਚੰਡੀਗੜ੍ਹ ਤੋਂ ਪਟਿਆਲਾ ਆਉਣ ਲਈ ਨਵਾਂ ਟ੍ਰੈਫਿਕ ਪਲਾਨ ਜਾਰੀ
ਦਰਅਸਲ ਆਪਣੀਆਂ ਮੰਗਾਂ ਨੂੰ ਲੈ ਕੇ ਪਨਬੱਸ, ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਸਿਸਵਾਂ ਫਾਰਮ ਹਾਊਸ ਘੇਰਨ ਦੀ ਕਾਲ ਦਿੱਤੀ ਗਈ ਸੀ ਪਰ ਸਿਸਵਾਂ ਫਾਰਮ ਹਾਊਸ ਪਹੁੰਚਣ ਤੋਂ ਪਹਿਲਾਂ ਹੀ ਇਨ੍ਹਾਂ ਮੁਲਾਜ਼ਮਾਂ ਨੂੰ ਰਾਹ 'ਚ ਰੋਕ ਲਿਆ ਗਿਆ। ਹੁਣ ਦੇਖਣ ਵਾਲੀ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਇਨ੍ਹਾਂ ਮੁਲਾਜ਼ਮਾਂ ਦੀ ਮੀਟਿੰਗ ਕਦੋਂ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲੁਧਿਆਣਾ 'ਚ ਬਣਾਏ ਗਏ 'ਚਾਕਲੇਟ ਗਣੇਸ਼ ਜੀ' ਲੋਕਾਂ ਲਈ ਬਣੇ ਉਤਸ਼ਾਹ ਦਾ ਕੇਂਦਰ
NEXT STORY