ਮੋਗਾ, (ਆਜ਼ਾਦ)- ਥਾਣਾ ਧਰਮਕੋਟ ਪੁਲਸ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਥਾਣੇਦਾਰ ਪ੍ਰਭਜੋਤ ਕੌਰ ਨੇ ਕਿਹਾ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਪਿੰਡ ਢੋਲੇਵਾਲਾ ਕੋਲ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਜਗਰੂਪ ਸਿੰਘ ਉਰਫ ਬਿੱਟੂ ਨਿਵਾਸੀ ਪਿੰਡ ਰੇੜਵਾਂ ਨੂੰ ਕਾਬੂ ਕਰ ਕੇ 230 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਸਮਾਲਸਰ ਦੇ ਸਹਾਇਕ ਥਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪੁਲ ਸੂਆ ਸਮਾਲਸਰ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ 'ਤੇ ਮੰਦਰ ਸਿੰਘ ਨਿਵਾਸੀ ਸੰਗਤਪੁਰਾ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਲੈਣ 'ਤੇ ਉਸ ਕੋਲੋਂ 60 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਇਕ ਔਰਤ ਨੂੰ ਕਾਬੂ ਕਰ ਕੇ ਉਸ ਕੋਲੋਂ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਬਲਰਾਜ ਮੋਹਨ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਨਜ਼ਦੀਕ ਜੀਤੀ ਪੁੱਤਰੀ ਬੰਤਾ ਸਿੰਘ ਵਾਸੀ ਮਾਛੀਕੇ ਪਾਸੋਂ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਉਸ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
ਕਾਰ ਟੈਂਕਰ ਨਾਲ ਟਕਰਾਈ, ਇਕੋ ਪਰਿਵਾਰ ਦੇ 5 ਜੀਅ ਜ਼ਖਮੀ
NEXT STORY