ਮੋਗਾ, (ਪਵਨ ਗਰੋਵਰ)- ਜ਼ਿਲਾ ਮੋਗਾ ਦੀ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਸਮੇਤ ਵੱਖ-ਵੱਖ ਮਾਮਲਿਆਂ 'ਚ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਜਲਾਲਾਬਾਦ ਪੂਰਬੀ ਨਜ਼ਦੀਕ ਗਸ਼ਤ ਦੌਰਾਨ ਹਰਪ੍ਰੀਤ ਸਿੰਘ ਸੋਨੀ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਜਲਾਲਾਬਾਦ ਪੂਰਬੀ ਨੂੰ 310 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ, ਜਿਸ ਖਿਲਾਫ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਸਿਟੀ ਸਾਊਥ ਮੋਗਾ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਕਾਲਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਤੂਤੜਾ (ਬਰਨਾਲਾ) ਪਾਸੋਂ 280 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ।
ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਦਲਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਜੀਤਾ ਸਿੰਘ ਪੁੱਤਰ ਭਜਨ ਸਿੰਘ ਵਾਸੀ ਮਾੜੀ ਮੁਸਤਫਾ ਨੂੰ ਸਵਾ ਸੱਤ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ।
ਸ਼ਰਾਬ ਸਣੇ ਗ੍ਰਿਫ਼ਤਾਰ
NEXT STORY