ਹਰੀਕੇ ਪੱਤਣ, (ਲਵਲੀ)- ਥਾਣਾ ਹਰੀਕੇ ਪੁਲਸ ਨੇ ਨਾਜਾਇਜ਼ ਸ਼ਰਾਬ ਦੀਆਂ 100 ਬੋਤਲਾਂ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਜਾਣਕਾਰੀ ਅਨੁਸਾਰ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਪੁਲ ਸੂਆ ਕਿੜੀਆ ਕੋਲੋਂ ਦੋ ਨੌਜਵਾਨਾਂ ਨੂੰ 100 ਬੋਤਲਾਂ ਦੇਸੀ ਸ਼ਰਾਬ ਸਣੇ ਕਾਬੂ ਕੀਤਾ ਹੈ।\
ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਤੇ ਲਖਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕਿੜੀਆ ਵਜੋਂ ਹੋਈ ਹੈ। ਮੁਲਜ਼ਮਾਂ ਖਿਲਾਫ਼ ਥਾਣਾ ਹਰੀਕੇ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ, ਏ. ਐੱਸ. ਆਈ. ਬਲਵਿੰਦਰ ਸਿੰਘ, ਮੁਨਸ਼ੀ ਗੁਰਨਾਮ ਸਿੰਘ ਆਦਿ ਪੁਲਸ ਕਰਮਚਾਰੀ ਹਾਜ਼ਰ ਸਨ।
200 ਗ੍ਰਾਮ ਹੈਰੋਇਨ ਸਣੇ ਕਾਬੂ
ਤਰਨਤਾਰਨ, (ਰਾਜੂ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਥਾਣਾ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਬਾਈਪਾਸ ਗੋਇੰਦਵਾਲ ਸਾਹਿਬ ਕੋਲੋਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਬੇਅੰਤ ਸਿੰਘ ਬਰਾੜ ਨੂੰ ਜਲੰਧਰ ਪੰਚਮ ਦੇ ਸਾਹਮਣੇ ਲਿਆ ਕੇ ਪੁਲਸ ਕਰੇਗੀ ਪੁੱਛਗਿੱਛ
NEXT STORY