ਤਰਨਤਾਰਨ, (ਰਾਜੂ)- ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਚੋਰੀ ਦੇ ਟਰੱਕ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਹੈ।
ਜਾਣਕਾਰੀ ਅਨੁਸਾਰ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਨਹਿਰ ਭੁੱਲਰ ਤੋਂ ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪੰਡੋਰੀ ਗੋਲਾ ਨੂੰ ਕਾਬੂ ਕਰ ਕੇ ਉਸ ਕੋਲੋਂ ਚੋਰੀ ਦੇ ਟਰੱਕ ਨੂੰ ਕਾਬੂ ਕੀਤਾ। ਉਕਤ ਮੁਲਜ਼ਮ ਨੇ ਦੱਸਿਆ ਕਿ ਉਸ ਦਾ ਦੂਸਰਾ ਸਾਥੀ ਵਜ਼ੀਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਸ਼ੇਰੋਂ ਰਸਤੇ 'ਚ ਉਤਰ ਗਿਆ ਤੇ ਅਸੀਂ ਦੋਵੇਂ ਰਲ ਕੇ ਟਰੱਕ ਚੋਰੀ ਕਰਦੇ ਹਾਂ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਰਕਾਰਾਂ ਪੇਂਡੂ ਲੋਕਾਂ ਦੀਆਂ ਸਮੱਸਿਆਵਾਂ ਵੱਲ ਨਹੀਂ ਦੇ ਰਹੀਆਂ ਧਿਆਨ
NEXT STORY