ਸ੍ਰੀ ਕੀਰਤਪੁਰ ਸਾਹਿਬ, (ਬਾਲੀ)- ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੇ ਨਾਕੇ ਦੌਰਾਨ ਇਕ ਸਕੂਟੀ ਸਵਾਰ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ 9 ਕਿਲੋ ਭੁੱਕੀ ਬਰਾਮਦ ਕੀਤੀ ਹੈ।
ਇਸ ਸੰਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੀਰ ਚੰਦ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਬੀਤੀ ਰਾਤ ਸ੍ਰੀ ਕੀਰਤਪੁਰ ਸਾਹਿਬ ਤੋਂ ਘਰਾਠਾਂ ਵਾਸ ਨੂੰ ਜਾਂਦੀ ਲਿੰਕ ਸੜਕ 'ਤੇ ਨਾਕਾ ਲਾਇਆ ਹੋਇਆ ਸੀ ਕਿ ਇਸ ਦੌਰਾਨ ਇਕ ਨੌਜਵਾਨ ਸ੍ਰੀ ਕੀਰਤਪੁਰ ਸਾਹਿਬ ਤੋਂ ਚਿੱਟੇ ਰੰਗ ਦੀ ਸਕੂਟੀ 'ਤੇ ਆ ਰਿਹਾ ਸੀ, ਜਿਸ ਨੂੰ ਰੋਕ ਕੇ ਸਕੂਟੀ ਅੱਗੇ ਰੱਖੀ ਪਲਾਸਟਿਕ ਦੀ ਬੋਰੀ ਦੀ ਤਲਾਸ਼ੀ ਲਈ ਤਾਂ ਉਸ 'ਚੋਂ 9 ਕਿਲੋ ਭੁੱਕੀ ਬਰਾਮਦ ਹੋਈ। ਪੁਲਸ ਨੇ ਜਗਪਾਲ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਸ੍ਰੀ ਕੀਰਤਪੁਰ ਸਾਹਿਬ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਟਰਾਲੀ-ਸਕਾਰਪੀਓ ਦੀ ਟੱਕਰ; 8 ਸ਼ਰਧਾਲੂ ਜ਼ਖਮੀ
NEXT STORY