ਭਿੱਖੀਵਿੰਡ/ਬੀੜ ਸਾਹਿਬ, (ਭਾਟੀਆ, ਬਖਤਾਵਰ, ਰਾਜੀਵ, ਬੱਬੂ)- ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਖਾਲੜਾ ਦੀ ਪੁਲਸ ਨੇ ਇਕ ਨੌਜਵਾਨ ਨੂੰ 7 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜ਼ਿਲਾ ਪੁਲਸ ਮੁਖੀ ਤਰਨਤਾਰਨ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ-ਡਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ. ਸੁਲੱਖਣ ਸਿੰਘ ਮਾਨ ਦੀ ਅਗਵਾਈ 'ਚ ਨਸ਼ਾ ਸਮੱਗਲਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਦੌਰਾਨ ਬੀਤੇ ਦਿਨੀਂ ਏ. ਐੱਸ. ਆਈ. ਅਨੋਖ ਸਿੰਘ ਥਾਣਾ ਖਾਲੜਾ ਵੱਲੋਂ ਗਸ਼ਤ ਦੌਰਾਨ ਪਿੰਡ ਮਾੜੀ ਉਧੋਕੇ ਵਿਖੇ ਜਾ ਰਹੇ ਸੀ ਤੇ ਪਿੰਡ ਵੱਲੋਂ ਇਕ ਨੌਜਵਾਨ ਸੜਕ ਵੱਲ ਆਉਂਦਾ ਦਿਖਾਈ ਦਿੱਤਾ ਜੋ ਕਿ ਪੁਲਸ ਪਾਰਟੀ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਸ ਪਾਰਟੀ ਨੇ ਕਾਬੂ ਕਰ ਕੇ ਉਸ ਦਾ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਚਮਕੌਰ ਸਿੰਘ ਬਿੱਕਰ ਪੁੱਤਰ ਪ੍ਰਗਟ ਸਿੰਘ ਵਾਸੀ ਰਾਜੋਕੇ ਦੱਸਿਆ, ਜਿਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸੇ ਤਰ੍ਹਾਂ ਹੀ ਥਾਣਾ ਭਿੱਖੀਵਿੰਡ ਦੇ ਅਧੀਨ ਆਉਂਦੀ ਚੌਕੀ ਸੁਰਸਿੰਘ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਨਰਿੰਦਰ ਸਿੰਘ ਪੁਲਸ ਪਾਰਟੀ ਸਮੇਤ ਸੁਰਸਿੰਘ ਤੋਂ ਰੱਖ ਕੋਟਲੀ ਵੱਲ ਜਾ ਰਹੇ ਸਨ ਤਾਂ ਗਸ਼ਤ ਦੌਰਾਨ ਪੁਲ ਡਰੇਨ ਤੋਂ ਥੋੜ੍ਹਾ ਅੱਗੇ ਪਿੰਡ ਧੁੰਨ ਵਾਲੀ ਸਾਈਡ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਕਿ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਸੜਕ ਕਿਨਾਰੇ ਪਿਸ਼ਾਬ ਕਰਨ ਬਹਾਨੇ ਬੈਠ ਗਿਆ, ਜਦੋਂ ਉਹ ਆਪਣੇ ਕੁੜਤੇ ਦੀ ਜੇਬ 'ਚੋਂ ਲਿਫਾਫੇ 'ਚ ਲਪੇਟੀ ਚੀਜ਼ ਨੂੰ ਸੁੱਟਣ ਲੱਗਾ ਤਾਂ ਉਸ ਨੂੰ ਕਾਬੂ ਕਰ ਕੇ ਉਸ ਦਾ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਜਗਜੀਤ ਸਿੰਘ ਜੱਗੂ ਪੁੱਤਰ ਨਿਰਵੈਲ ਸਿੰਘ ਪੱਤੀ ਲਹੀਆ ਦੀ ਸੁਰਸਿੰਘ ਦੱਸਿਆ। ਜਦੋਂ ਪੁਲਸ ਨੇ ਲਿਫਾਫਾ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ 'ਚੋਂ 200 ਨਸ਼ੀਲੀਆਂ ਗੋਲੀਆਂ ਬਿਨਾਂ ਲੇਬਲ ਬਰਾਮਦ ਹੋਈਆਂ। ਜਗਜੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਐੱਫ. ਆਈ. ਆਰ. ਦਰਜ ਕਰ ਕੇ ਟਾਈਟਲਰ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ : ਖਹਿਰਾ
NEXT STORY