ਮੋਗਾ, (ਆਜ਼ਾਦ)- ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਅਸ਼ੋਕੀ ਸਿੰਘ ਨਿਵਾਸੀ ਭਗਤਾ ਭਾਈਕਾ ਨੂੰ ਸ਼ੱਕ ਦੇ ਆਧਾਰ 'ਤੇ ਗ੍ਰਿਫਤਾਰ ਕਰ ਕੇ ਉਸ ਕੋਲੋਂ 20 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ।
ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਪਿੰਡ ਦਾਤੇਵਾਲਾ ਕੋਲ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਸੰਦੀਪ ਸਿੰਘ ਨਿਵਾਸੀ ਕੋਟ ਈਸੇ ਖਾਂ ਨੂੰ ਕਾਬੂ ਕਰ ਕੇ ਉਸ ਕੋਲੋਂ 110 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਗ੍ਰਿਫਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ।
ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਵਜੋਂ 5 ਲੱਖ 9 ਹਜ਼ਾਰ ਦੀ ਵਿੱਤੀ ਸਹਾਇਤਾ ਦਿੱਤੀ : ਦਿਲਰਾਜ ਸਿੰਘ
NEXT STORY