ਗੁਰਦਾਸਪੁਰ, (ਦੀਪਕ, ਵਿਨੋਦ)– ਸੀ. ਆਈ. ਏ. ਸਟਾਫ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਗੁਪਤਚਰ ਨੇ ਸੂਚਨਾ ਦਿੱਤੀ ਸੀ ਕਿ ਸ਼ਹਿਰ ਵਿਚ ਨਸ਼ੇ ਦਾ ਕਾਰੋਬਾਰ ਗੈਰ-ਕਾਨੂੰਨੀ ਢੰਗ ਨਾਲ ਚੱਲ ਰਿਹਾ ਹੈ, ਜਿਸ ਤੋਂ ਬਾਅਦ ਏ. ਐੱਸ. ਆਈ. ਕਸ਼ਮੀਰ ਸਿੰਘ ਨੇ ਪਾਰਟੀ ਸਮੇਤ ਮੁਹੱਲਾ ਇਸਲਾਮਾਬਾਦ ਵਿਚ ਰੇਡ ਕੀਤੀ ਤਾਂ ਦਿਲਬਾਗ ਸਿੰਘ ਉਰਫ ਬੱਗਾ ਪੁੱਤਰ ਸਰਵਨ ਸਿੰਘ ਪਾਸੋਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਦੀਆਂ 4 ਪੇਟੀਆਂ ਬਰਾਮਦ ਹੋਈਆਂ।
ਇਸੇ ਤਰ੍ਹਾਂ ਐੱਚ. ਸੀ. ਧਰਮਿੰਦਰ ਕੁਮਾਰ ਨੇ ਪਾਰਟੀ ਸਮੇਤ ਮੁਹੱਲਾ ਇਸਲਾਮਾਬਾਦ ਵਿਚ ਕਮਲ ਕੁਮਾਰ ਪੁੱਤਰ ਮੋਹਨ ਲਾਲ ਪਾਸੋਂ 6 ਬੋਤਲਾਂ ਠੇਕਾ ਸ਼ਰਾਬ ਦੀਆਂ ਬਰਾਮਦ ਕੀਤੀਆਂ। ਇਨ੍ਹਾਂ ਖਿਲਾਫ ਥਾਣਾ ਸਿਟੀ ਗੁਰਦਾਸਪੁਰ ਵਿਚ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਗੈਂਗਸਟਰ ਗੌਂਡਰ ਦਾ ਸਾਥੀ ਗਿਆਨ ਲੁਧਿਆਣਾ ਦੀ ਸੈਂਟਰਲ ਜੇਲ 'ਚ ਸ਼ਿਫਟ
NEXT STORY