ਭਵਾਨੀਗੜ੍ਹ, (ਵਿਕਾਸ, ਅੱਤਰੀ)- ਪੁਲਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸਾਧਾ ਸਿੰਘ ਨੇ ਦੱਸਿਆ ਕਿ ਰਾਮਪੁਰਾ ਰੋਡ 'ਤੇ ਗਸ਼ਤ ਦੌਰਾਨ ਗਊਸ਼ਾਲਾ ਨੇੜੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 720 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮਾਂ ਦੀ ਸ਼ਨਾਖਤ ਗੁਰਨੈਬ ਸਿੰਘ ਪੁੱਤਰ ਭਾਨ ਸਿੰਘ ਅਤੇ ਜੱਗਾ ਸਿੰਘ ਪੁੱਤਰ ਬਘੇਲ ਸਿੰਘ ਦੋਵੇਂ ਵਾਸੀ ਪਿੰਡ ਰਾਮਪੁਰਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਦੋਵੇਂ ਵਿਅਕਤੀਆਂ ਨੇ ਦੱਸਿਆ ਕਿ ਉਹ ਇਹ ਗੋਲੀਆਂ ਸੰਗਰੂਰ ਦੇ ਇਕ ਮੈਡੀਕਲ ਸਟੋਰ ਤੋਂ ਲਿਆਏ ਸਨ ਜਿਸਦੇ ਆਧਾਰ 'ਤੇ ਪੁਲਸ ਨੇ ਪੁਨੀਤ ਗੋਇਲ 'ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਹੈ ਤੇ ਕਾਬੂ ਕੀਤੇ ਦੋਵੇਂ ਵਿਅਕਤੀਆਂ ਨੂੰ ਜੇਲ ਭੇਜ ਦਿੱਤਾ ਹੈ ਜਦਕਿ ਪੁਨੀਤ ਗੋਇਲ ਦੀ ਗ੍ਰਿਫਤਾਰੀ ਲਈ ਉਸਦੀ ਭਾਲ ਕੀਤੀ ਜਾ ਰਹੀ ਹੈ।
9 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਸਮੇਤ 1 ਕਾਬੂ
NEXT STORY