ਅਬੋਹਰ, (ਸੁਨੀਲ, ਰਹੇਜਾ) - ਬੀਤੀ ਸ਼ਾਮ ਥਾਣਾ ਖੂਈਆਂ ਸਰਵਰ ਪੁਲਸ ਨੇ ਨਾਕੇ ਦੌਰਾਨ 2 ਨੌਜਵਾਨਾਂ ਨੂੰ ਭੁੱਕੀ ਸਣੇ ਕਾਬੂ ਕਰ ਲਿਆ ਹੈ।
ਜਾਣਕਾਰੀ ਮੁਤਾਬਿਕ ਸਹਾਇਕ ਸਬ ਇੰਸਪੈਕਟਰ ਬਲਦੇਵ ਸਿੰਘ ਨੇ ਬੀਤੀ ਸ਼ਾਮ ਪਿੰਡ ਗੁੰਮਜਾਲ ਦੇ ਬਸ ਸਟੈਂਡ ਦੇ ਨੇੜੇ ਨਾਕੇ ਦੌਰਾਨ ਸਾਹਮਣੇ ਤੋਂ ਆ ਰਹੇ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲ ਮੌਜੂਦ ਗੱਟੇ 'ਚੋਂ 8 ਕਿਲੋ ਭੁੱਕੀ ਬਰਾਮਦ ਹੋਈ। ਫੜੇ ਗਏ ਨੌਜਵਾਨਾਂ ਦੀ ਪਛਾਣ ਜੋਸਫ ਤੇ ਮਾਰਸ਼ਲ ਦੋਵੇਂ ਪੁੱਤਰ ਮਾਈਕਲ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।