ਤਰਨਤਾਰਨ, (ਰਾਜੂ)- ਥਾਣਾ ਭਿੱਖੀਵਿੰਡ ਤੇ ਵਲਟੋਹਾ ਦੀ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ 8 ਗ੍ਰਾਮ ਹੈਰੋਇਨ ਤੇ ਭਾਰੀ ਮਾਤਰੀ 'ਚ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਸਫਲ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਾਮ ਗਾਰਡਨ ਨੇੜੇ ਤੋਂ ਸ਼ੱਕ ਦੇ ਆਧਾਰ 'ਤੇ ਚੈਂਚਲ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਕੇਲਾ ਕਾਲੋਨੀ ਭਿੱਖੀਵਿੰਡ ਨੂੰ 8 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ. ਐੱਸ. ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਨਵਾਂ ਪਿੰਡ ਨੇੜੇ ਪੁੱਜੇ ਤਾਂ ਮੁਖਬਰ ਖਾਸ ਦੀ ਇਤਲਾਹ 'ਤੇ ਭਗਵਾਨ ਸਿੰਘ ਪੁੱਤਰ ਬਲਵੰਤ ਸਿੰਘ ਦੇ ਘਰ ਰੇਡ ਕੀਤੀ ਤਾਂ ਉਥੋਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਦਕਿ ਭਗਵਾਨ ਸਿੰਘ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ।
ਆਈ. ਪੀ. ਐੱਸ. ਲਾਬੀ ਨੂੰ ਖੁਸ਼ ਕਰਨ ਲਈ ਸੂਬਾ ਸਰਕਾਰ ਦੇ ਰਹੀ ਹੈ ਇਨ੍ਹਾਂ ਅਫਸਰਾਂ ਨੂੰ ਪ੍ਰਮੋਸ਼ਨ
NEXT STORY