ਮੋਗਾ, (ਆਜ਼ਾਦ)- ਜ਼ਿਲਾ ਪੁਲਸ ਵੱਲੋਂ ਨਾਜਾਇਜ਼ ਸ਼ਰਾਬ, ਨਸ਼ੀਲਾ ਪਾਊਡਰ, ਹੈਰੋਇਨ ਤੇ ਚੂਰਾ-ਪੋਸਤ ਦਾ ਧੰਦਾ ਕਰਨ ਦੇ ਮਾਮਲੇ 'ਚ ਔਰਤ ਸਣੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਦਕਿ ਇਕ ਸ਼ਰਾਬ ਸਮੱਗਲਰ ਭੱਜਣ 'ਚ ਸਫਲ ਹੋ ਗਿਆ।
ਪਹਿਲਾ ਮਾਮਲਾ
ਥਾਣਾ ਬਾਘਾਪੁਰਾਣਾ ਦੇ ਇੰਚਾਰਜ ਜੰਗਜੀਤ ਸਿੰਘ ਨੇ ਦੱਸਿਆ ਕਿ ਹੌਲਦਾਰ ਅਮਰਜੀਤ ਸਿੰਘ ਪੁਲਸ ਪਾਰਟੀ ਨਾਲ ਇਲਾਕੇ 'ਚ ਗਸ਼ਤ ਕਰ ਰਹੇ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੰਗਤ ਰਾਏ ਨਿਵਾਸੀ ਪਿੰਡ ਕੋਟਲਾ ਰਾਇਕਾ ਸ਼ਰਾਬ ਦਾ ਨਾਜਾਇਜ਼ ਧੰਦਾ ਕਰਦਾ ਹੈ, ਜੇਕਰ ਛਾਪਾਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ, ਜਿਸ 'ਤੇ ਪੁਲਸ ਪਾਰਟੀ ਨੇ ਦੱਸੀ ਗਈ ਜਗ੍ਹਾ 'ਤੇ ਛਾਪਾਮਾਰੀ ਕਰ ਕੇ ਉੱਥੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਠੇਕਾ ਦੀਆਂ ਬਰਾਮਦ ਕੀਤੀਆਂ, ਜਦਕਿ ਕਥਿਤ ਸਮੱਗਲਰ ਪੁਲਸ ਦੇ ਕਾਬੂ ਨਹੀਂ ਆ ਸਕਿਆ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੂਸਰਾ ਮਾਮਲਾ
ਥਾਣਾ ਸਦਰ ਮੋਗਾ ਦੇ ਇੰਚਾਰਜ ਰਮੇਸ਼ਪਾਲ ਸਿੰਘ ਨੇ ਦੱਸਿਆ ਕਿ ਹੌਲਦਾਰ ਨਛੱਤਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਪਿੰਡ ਡਰੋਲੀ ਭਾਈ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਗੁਰਦੀਪ ਸਿੰਘ ਉਰਫ ਨਿਵਾਸੀ ਪਿੰਡ ਡਗਰੂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 22 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਦੀਆਂ ਬਰਾਮਦ ਕੀਤੀਆਂ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਤੀਸਰਾ ਮਾਮਲਾ
ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਪੁਲਸ ਪਾਰਟੀ ਨਾਲ ਇਲਾਕੇ 'ਚ ਗਸ਼ਤ ਕਰਦੇ ਹੋਏ ਪਿੰਡ ਦੌਲੇਵਾਲਾ ਨਜ਼ਦੀਕ ਜਾ ਰਹੇ ਸੀ ਕਿ ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਮਹਿਲਾ ਪੁਲਸ ਮੁਲਾਜ਼ਮ ਨੇ ਧਰਮ ਕੌਰ ਉਰਫ ਨਿਵਾਸੀ ਪਿੰਡ ਦੌਲੇਵਾਲਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ ਅਤੇ 200 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ, ਜਿਸ ਵਿਰੁੱਧ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਚੌਥਾ ਮਾਮਲਾ
ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪਿੰਡ ਮਾਹਲਾ ਕਲਾਂ ਕੋਲ ਜਾ ਰਹੇ ਸੀ ਤਾਂ ਸਾਥੀ ਮੁਲਾਜ਼ਮਾਂ ਨੇ ਜਸਵਿੰਦਰ ਸਿੰਘ ਉਰਫ ਬੱਗਾ ਨਿਵਾਸੀ ਪਿੰਡ ਮਾਹਲਾਂ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 2 ਕਿਲੋ ਚੂਰਾ-ਪੋਸਤ ਬਰਾਮਦ ਕੀਤਾ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਬਰਾਤੀਆਂ ਨਾਲ ਭਰਿਆ ਛੋਟਾ ਹਾਥੀ ਪਲਟਿਆ , ਬੱਚਿਆਂ ਸਣੇ 17 ਜ਼ਖਮੀ
NEXT STORY