ਅੰਮ੍ਰਿਤਸਰ, (ਸੰਜੀਵ)- ਜ਼ਿਲਾ ਪੁਲਸ ਨੇ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਦੇ ਇਲਜ਼ਾਮ ਵਿਚ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਸ ਨੇ ਮਨਪ੍ਰੀਤ ਸਿੰਘ ਨਿਵਾਸੀ ਮਜੀਠਾ ਰੋਡ ਤੋਂ 12 ਬੋਤਲਾਂ ਸ਼ਰਾਬ, ਥਾਣਾ ਸੀ-ਡਵੀਜ਼ਨ ਦੀ ਪੁਲਸ ਨੇ ਅਵਤਾਰ ਸਿੰਘ ਨਿਵਾਸੀ ਸਕੱਤਰੀ ਬਾਗ ਤੋਂ 940 ਨਸ਼ੀਲੀਆਂ ਗੋਲੀਆਂ, ਥਾਣਾ ਸੀ-ਡਵੀਜ਼ਨ ਦੀ ਪੁਲਸ ਨੇ ਪਰਮਜੀਤ ਸਿੰਘ ਨਿਵਾਸੀ ਗਿੱਲਵਾਲੀ ਗੇਟ ਤੋਂ 9 ਬੋਤਲਾਂ ਸ਼ਰਾਬ ਅਤੇ ਥਾਣਾ ਲੋਪੋਕੇ ਦੀ ਪੁਲਸ ਨੇ ਸਾਹਿਬ ਸਿੰਘ ਨਿਵਾਸੀ ਮੂਮੰਦ ਸੋਢੀਆਂ ਤੋਂ 15 ਹਜ਼ਾਰ ਐੱਮ. ਐੱਲ. ਸ਼ਰਾਬ ਅਤੇ 2 ਕੁਵਿੰਟਲ ਲਾਹਨ ਬਰਾਮਦ ਕੀਤੀ। ਪੁਲਸ ਨੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੈਦੀ ਤੋਂ ਮੋਬਾਇਲ ਫੋਨ ਬਰਾਮਦ -ਕੇਂਦਰੀ ਜੇਲ ਫਤਾਹਪੁਰ ਵਿਚ ਕੀਤੀ ਗਈ ਜਾਂਚ ਦੌਰਾਨ ਕੈਦੀ ਨੀਰਜ ਮਸੀਹ ਨਿਵਾਸੀ ਗੁਰਦਾਸਪੁਰ ਦੇ ਕਬਜ਼ੇ 'ਚੋਂ ਮੋਬਾਇਲ ਫੋਨ ਬਰਾਮਦ ਹੋਇਆ, ਜਿਸ ਨੂੰ ਉਕਤ ਕੈਦੀ ਗ਼ੈਰ-ਕਾਨੂੰਨੀ ਤੌਰ 'ਤੇ ਆਪਣੇ ਇਸਤੇਮਾਲ ਲਈ ਜੇਲ ਕੰਪਲੈਕਸ ਵਿਚ ਲੈ ਗਿਆ ਸੀ। ਥਾਣਾ ਗੇਟ ਹਕੀਮਾਂ ਦੀ ਪੁਲਸ ਨੇ ਜੇਲ ਸੁਪਰਿੰਟੈਂਡੈਂਟ ਦੀ ਸ਼ਿਕਾਇਤ 'ਤੇ ਉਕਤ ਵਿਰੁੱਧ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਰਿਆਣਾ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਗ੍ਰਿਫ਼ਤਾਰ
NEXT STORY