ਮੁਕੇਰੀਆਂ, (ਨਾਗਲਾ)- ਮੁਕੇਰੀਆਂ ਪੁਲਸ ਨੇ ਨੌਸ਼ਹਿਰਾ ਪੱਤਣ ਪੁਲ ’ਤੇ ਲਾਏ ਨਾਕੇ ਦੌਰਾਨ 2 ਨੌਜਵਾਨਾਂ ਨੂੰ 1 ਹਜ਼ਾਰ ਨਸ਼ੇ ਵਾਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕਰਨੈਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਖਦੇਵ ਸਿੰਘ ਦੀ ਅਗਵਾਈ ’ਚ ਲਾਏ ਨਾਕੇ ਦੌਰਾਨ ਜਦੋਂ ਪੁਲਸ ਨੇ ਇਕ ਮੋਟਰਸਾਈਕਲ ਨੰ. ਪੀ ਬੀ 06-ਆਰ-7051 ’ਤੇ ਸਵਾਰ 2 ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਇਕ ਹਜ਼ਾਰ ਨਸ਼ੇ ਵਾਲੇ ਕੈਪਸੂਲ ਬਰਾਮਦ ਹੋਏ। ਦੋਸ਼ੀਆਂ ਦੀ ਪਛਾਣ ਸਯਾਦ ਅਲੀ ਪੁੱਤਰ ਛਿਆਜ ਅਲੀ ਵਾਸੀ ਨੌਜਲੀ, ਥਾਣਾ ਨਾਗਲ, ਜ਼ਿਲਾ ਸਹਾਰਨਪੁਰ (ਯੂ. ਪੀ.) ਅਤੇ ਰਾਜੇਸ਼ ਕੁਮਾਰ ਉਰਫ ਸੇਠੀ ਪੁੱਤਰ ਸਾਈਂ ਦਾਸ ਵਾਸੀ ਚੱਕਵਾਲ ਥਾਣਾ ਮੁਕੇਰੀਆਂ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀਆਂ ਖਿਲਾਫ਼ ਨਸ਼ਾ ਵਿਰੋਧੀ ਐਕਟ ਦੀ ਧਾਰਾ 22-61-85 ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੈਰੋਇਨ ਸਮੇਤ 1 ਵਿਅਕਤੀ ਕਾਬੂ
NEXT STORY