ਮੋਗਾ, (ਆਜ਼ਾਦ)- ਸਥਾਨਕ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਸ ਸੂਤਰਾਂ ਅਨੁਸਾਰ ਥਾਣਾ ਫਹਿਤਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਵਕੀਲ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਜਦੋਂ ਪਿੰਡ ਦੌਲੇਵਾਲਾ ਦੇ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਸ਼ੱਕ ਦੇ ਆਧਾਰ 'ਤੇ ਰਾਜ ਕੁਮਾਰ ਨਿਵਾਸੀ ਪਿੰਡ ਦੌਲੇਵਾਲਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਕਥਿਤ ਦੋਸ਼ੀ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਧਰ, ਥਾਣਾ ਸਦਰ ਮੋਗਾ ਦੇ ਹੌਲਦਾਰ ਗੁਰਦੀਪ ਸਿੰਘ ਪਲਸ ਪਾਰਟੀ ਨਾਲ ਇਲਾਕੇ 'ਚ ਗਸ਼ਤ ਕਰਦੇ ਹੋਏ ਪਿੰਡ ਘੱਲ ਕਲਾਂ ਦੇ ਕੋਲ ਪੁੱਜੇ ਤਾਂ ਗੁਪਤ ਸੂਚਨਾ ਦੇ ਆਧਾਰ 'ਤੇ ਰਾਜਪਾਲ ਸਿੰਘ ਉਰਫ ਰਾਜੂ ਨਿਵਾਸੀ ਪਿੰਡ ਘੱਲ ਕਲਾਂ ਤੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਤ ਹੋਈਆਂ, ਜਿਸ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਈ. ਜੀ. ਐੱਸ./ਏ. ਆਈ. ਈ. ਅਧਿਆਪਕਾਂ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ
NEXT STORY