ਨਵਾਂਸ਼ਹਿਰ, (ਮਨੋਰੰਜਨ)- ਥਾਣਾ ਸਦਰ ਬੰਗਾ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਨਸ਼ੇ ਦੇ ਤੌਰ 'ਤੇ ਪ੍ਰਯੋਗ ਹੋਣ ਵਾਲੇ ਭਾਰੀ ਮਾਤਰਾ ਵਿਚ ਟੀਕੇ ਬਰਾਮਦ ਕੀਤੇ ਹਨ। ਪੁਲਸ ਨੇ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿਚ ਪੁਲਸ ਪਾਰਟੀ ਪਿੰਡ ਗੁਣਾਚੌਰ ਦੇ ਧਾਰਮਿਕ ਅਸਥਾਨ ਕੋਲ ਲਿੰਕ ਸੜਕ 'ਤੇ ਜਾ ਰਹੀ ਸੀ ਕਿ ਇਸ ਦੌਰਾਨ ਸਾਹਮਣੇ ਤੋਂ ਆਉਂਦੇ ਇਕ ਵਿਅਕਤੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 180 ਨਸ਼ੀਲੇ ਟੀਕੇ ਬਰਾਮਦ ਹੋਏ। ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਇੰਦਰਜੀਤ ਵਜੋਂ ਹੋਈ ਹੈ।
ਗੈਸ ਏਜੰਸੀ 'ਚ ਜ਼ਿਲਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਛਾਪੇਮਾਰੀ
NEXT STORY