ਰਾਹੋਂ, (ਪ੍ਰਭਾਕਰ)- ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਣੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਜਦੋਂ ਮੌੜ ਗੜ੍ਹੀ ਫਤਿਹ ਖਾਂ ਨੇੜਿਓਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 8 ਨਸ਼ੀਲੇ ਟੀਕੇ ਬਰਾਮਦ ਹੋਏ। ਪੁਲਸ ਨੇ ਮੁਲਜ਼ਮ ਤਜਿੰਦਰ ਸਿੰਘ ਉਰਫ ਲਾਡੀ ਪੁੱਤਰ ਦਰਸ਼ਨ ਸਿੰਘ ਵਾਸੀ ਮੁਹੱਲਾ ਪਹਾੜ ਸਿੰਘ ਰਾਹੋਂ ਖਿਲਾਫ਼ ਮਾਮਲਾ ਦਰਜ ਕਰ ਕੇ ਨਵਾਂਸ਼ਹਿਰ ਦੀ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ ਜੱਜ ਸਾਹਿਬ ਦੇ ਹੁਕਮਾਂ 'ਤੇ ਲੁਧਿਆਣੇ ਦੀ ਜੇਲ ਭੇਜਿਆ ਗਿਆ।
ਛੁੱਟੀ ਸੰਬੰਧੀ ਲਾਏ ਨੋਟਿਸ ਵਿਰੁੱਧ ਵਰਕਰਾਂ ਪ੍ਰਗਟਾਇਆ ਰੋਸ
NEXT STORY