ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ ਨਸ਼ੇ ਵਾਲੇ
ਪਦਾਰਥਾਂ ਸਣੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਪਿੰਡ ਕੱਲ੍ਹਾ ਤੋਂ ਮੁਖਬਰ ਖਾਸ ਦੀ ਇਤਲਾਹ 'ਤੇ ਰਾਮ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੱਲ੍ਹਾ ਦੇ ਘਰ ਰੇਡ ਕਰਨ 'ਤੇ ਉਸ ਕੋਲੋਂ 1280 ਐੱਮ. ਐੱਲ. ਨਾਜਾਇਜ਼ ਸ਼ਰਾਬ, 15 ਕਿਲੋ ਲਾਹਣ ਪੀਪਾ, ਬਾਲਟੀ ਪਲਾਸਟਿਕ, ਨਾਲੀ ਪਲਾਸਟਿਕ ਆਦਿ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਪੁਲ ਨਹਿਰ ਸੰਘੇ ਤੋਂ ਹਰਬੰਸ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਕਲੇਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 11250 ਐੱਮ. ਐੱਲ. ਨਜਾਇਜ਼ ਸ਼ਰਾਬ ਬਾਮਦ ਕੀਤੀ। ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ 'ਚ ਅੱਡਾ ਲੁਹਾਰ ਵਿਖੇ ਮੌਜੂਦ ਸੀ ਕਿ ਮੁਖਬਰ ਖਾਸ ਦੀ ਇਤਲਾਹ 'ਤੇ ਪਰਗਟ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਜੋਹਲ ਢਾਏ ਵਾਲਾ ਦੇ ਘਰ ਰੇਡ ਕਰਨ 'ਤੇ 180 ਲੀਟਰ ਲਾਹਣ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੇ ਮੁੱਖ ਸਿਪਾਹੀ ਸੁਰਮੁੱਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਮੁਖਬਰ ਖਾਸ ਦੀ ਇਤਲਾਹ 'ਤੇ ਪ੍ਰਕਾਸ਼ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਰਟੌਲ ਦੇ ਘਰ ਰੇਡ ਕਰਨ 'ਤੇ ਉਸ ਕੋਲੋਂ 6970 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ।
ਇਸੇ ਤਰ੍ਹਾਂ ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਥਾਣਾ ਹਰੀਕੇ ਵਿਖੇ ਮੁਕੱਦਮਾ ਦਰਜ ਕਰ ਕੇ ਤਫਤੀਸ਼ ਅਮਲ 'ਚ ਲਿਆਂਦੀ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ ਦੇ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ ਵਿਚ ਬਾਈਪਾਸ ਪੁਲ ਬੂਹ ਪੁੱਜੇ ਤਾਂ ਸੁਖਬੀਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਮਨਿਆਲਾ ਜ਼ਿਲਾ ਤਰਨਤਾਰਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਡੀ. ਐੱਸ. ਪੀ. ਪਲਾਦ ਸਿੰਘ ਦੀ ਹਾਜ਼ਰੀ ਵਿਚ ਤਲਾਸ਼ੀ ਕਰਨ 'ਤੇ ਉਸ ਪਾਸੋਂ ਨਸ਼ੇ ਵਾਲੀਆਂ ਗੋਲੀਆਂ ਕੁੱਲ 1500 ਬਰਾਮਦ ਕੀਤੀਆਂ।
ਇਸੇ ਤਰ੍ਹਾਂ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ 'ਚ ਕੱਚਾ ਰਸਤਾ ਪਿੰਡ ਬੂਹ ਪੁੱਜੇ ਤਾਂ ਪਰਮਜੀਤ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਮਾਣੇਕੇ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਪਾਸੋਂ 1300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਕਾਰਵਾਈ ਅਮਲ 'ਚ ਲਿਆਂਦੀ ਹੈ।
ਇਸੇ ਤਰ੍ਹਾਂ ਐਂਟੀ ਨਾਰਕੋਟਿਕ ਸੈੱਲ ਤਰਨਤਾਰਨ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਚੰਦਰ ਭੂਸ਼ਣ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਮੋੜ ਡਾਲੇਕੇ ਤੋਂ ਭੁਪਿੰਦਰ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਗਲੀ ਨੰਬਰ-2 ਮਕਾਨ ਨੰਬਰ 4/724 ਅਮਰਕੋਟ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 2300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਤਫਤੀਸ਼ੀ ਅਫਸਰ ਵੱਲੋਂ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਅਮਲ 'ਚ ਲਿਆਂਦੀ ਗਈ ਹੈ।
ਅੱਗ ਨੇ ਕਿਸਾਨਾਂ 'ਤੇ ਵਰ੍ਹਾਇਆ ਕਹਿਰ, ਸਾਢੇ 16 ਕਿੱਲੇ ਫਸਲ ਸੜ ਕੇ ਸੁਆਹ
NEXT STORY