ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਬਾਠ ਰੋਡ ਪੁਰਾਣਾ ਦਫਤਰ ਡੀ. ਸੀ. ਤਰਨਤਾਰਨ ਵਿਖੇ ਮੌਜੂਦ ਸੀ। ਇਸ ਦੌਰਾਨ ਬਾਠ ਸਾਈਡ ਤੋਂ ਆਉਂਦੇ ਦੋਸ਼ੀ ਸਾਜਨ ਉਰਫ ਟਿੱਡੀ ਪੁੱਤਰ ਧਰਮਿੰਦਰ ਸਿੰਘ ਵਾਸੀ ਗਲੀ ਆਤਮਾ ਸਿੰਘ ਵਾਲੀ ਨੂਰਦੀ ਅੱਡਾ ਤਰਨਤਾਰਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 900 ਗੋਲੀਆਂ ਮਾਰਕਾ ਮਾਈਕਰੋਲਟ ਬਰਾਮਦ ਕੀਤੀਆਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ਿਆਂ ਦੇ ਖਾਤਮੇ ਲਈ ਪੁਲਸ ਪ੍ਰਸ਼ਾਸਨ ਵਚਨਬੱਧ : ਥਾਣਾ ਮੁਖੀ
NEXT STORY