ਫਤਿਹਗਡ਼੍ਹ ਸਾਹਿਬ, (ਜ. ਬ.)- ਥਾਣਾ ਮੁੱਲੇਪੁਰ ਪੁਲਸ ਨੇ ਨਸ਼ੇ ਵਾਲੀਅਾਂ 340 ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਜਾਂਚ ਹਰਪਾਲ ਸਿੰਘ ਨੇ ਦੱਸਿਆ ਕਿ ਏ. ਐੱਸ. ਪੀ. ਰਵਜੋਤ ਕੌਰ ਗਰੇਵਾਲ ਦੀ ਅਗਵਾਈ ਵਿਚ ਥਾਣਾ ਮੁੱਲੇਪੁਰ ਦੇ ਐੱਸ. ਐੱਚ. ਓ. ਪ੍ਰਦੀਪ ਸਿੰਘ ਬਾਜਵਾ ਦੀ ਰਹਿਨੁਮਾਈ ਵਿਚ ਸਹਾਇਕ ਥਾਣੇਦਾਰ ਗੁਲਜ਼ਾਰੀ ਰਾਮ ਨੇ ਪੁਲਸ ਪਾਰਟੀ ਸਮੇਤ ਬਹਾਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਚੌਰਵਾਲਾ ਨੂੰ 340 ਗੋਲੀਆਂ ਲੋਮੋਟਿਲ ਸਮੇਤ ਗ੍ਰਿਫਤਾਰ ਕਰ ਕੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 22-61-85 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਬਹਾਦਰ ਸਿੰਘ ਨੂੰ ਮਾਣਯੋਗ ਅਦਾਲਤ ਫਤਿਹਗਡ਼੍ਹ ਸਾਹਿਬ ਵਿਚ ਪੇਸ਼ ਕੀਤਾ ਜਿਥੋਂ ਉਸਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ’ਚ ਜੇਲ ਭੇਜ ਦਿੱਤਾ ਗਿਆ।
ਨਾਜਾਇਜ਼ ਸ਼ਰਾਬ, ਹੈਰੋਇਨ ਸਣੇ 3 ਪੁਲਸ ਅਡ਼ਿੱਕੇ
NEXT STORY