ਲੌਂਗੋਵਾਲ, (ਵਿਜੇ)— ਪੁਲਸ ਨੇ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜੁਗਰਾਜ ਸਿੰਘ ਨੇ ਦੱਸਿਆ ਕਿ ਬਡਰੁੱਖਾਂ ਚੌਕੀ ਦੀ ਪੁਲਸ ਨੇ ਬਡਬਰ ਰੋਡ 'ਤੇ ਬਣੇ ਡਰੇਨ ਪੁਲ ਨੇੜੇ ਇਕ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 8 ਸ਼ੀਸ਼ੀਆਂ ਨਸ਼ੀਲੀ ਦਵਾਈ (ਰੌਕਸਕੈਫ) ਦੀਆਂ ਬਰਾਮਦ ਕੀਤੀਆਂ। ਮੁਲਜ਼ਮ ਦੀ ਪਛਾਣ ਭਰਪੂਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਤੋਗਾਵਾਲ ਥਾਣਾ ਚੀਮਾ ਵਜੋਂ ਹੋਈ। ਇਕ ਹੋਰ ਮਾਮਲੇ ਤਹਿਤ ਰਾਜ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪੋਹੀੜ ਥਾਣਾ ਡੇਹਲੋਂ, ਜੋ ਪੁਲਸ ਪਾਰਟੀ ਨੂੰ ਪਿੰਡ ਬਹਾਦਰਪੁਰ ਵਿਖੇ ਮਿਲਿਆ, ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 450 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਐੱਸ.ਐੱਚ.ਓ. ਜੁਗਰਾਜ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ।
ਹੈਰੋਇਨ ਸਣੇ ਗ੍ਰਿਫਤਾਰ
NEXT STORY