ਭਿੱਖੀਵਿੰਡ, (ਅਮਨ, ਸੁਖਚੈਨ)- ਥਾਣਾ ਭਿੱਖੀਵਿੰਡ ਦੀ ਪੁਲਸ ਨੇ ਇਕ ਵਿਅਕਤੀ ਕੋਲੋਂ ਨਸ਼ੇ ਵਾਲੀਆਂ 480 ਗੋਲੀਆਂ ਬਰਾਮਦ ਕੀਤੀਆਂ ਹਨ।
ਜਾਣਕਾਰੀ ਅਨੁਸਾਰ ਏ. ਐੱਸ. ਆਈ. ਸੁਰਿੰਦਰਪਾਲ ਸਿੰਘ ਪੁਲਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਪਿੰਡ ਕੱਚਾ ਪੱਕਾ ਤੋਂ ਕੁੱਲਾ ਮਨਿਆਲਾ ਦਾਣਾ ਮੰਡੀ ਨੇੜੇ ਪਹੁੰਚੇ ਕਿ ਇਸ ਦੌਰਾਨ ਸਾਥੀ ਮੁਲਾਜ਼ਮਾਂ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਉਕਤ ਮਾਤਰਾ 'ਚ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਸਾਜਨ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਚੇਲਾ ਮੋੜ, ਭਿੱਖੀਵਿੰਡ ਵਜੋਂ ਹੋਈ ਹੈ, ਜਿਸ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਤਰਨਤਾਰਨ, (ਰਾਜੂ)-ਥਾਣਾ ਸਦਰ ਪੱਟੀ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਨਾਰਕੋਟਿਕ ਸੈੱਲ ਦੇ ਇੰਚਾਰਜ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਪੁਲ ਸੂਆ ਠੱਕਰਪੁਰਾ ਕੋਲੋਂ ਮੁਲਜ਼ਮ ਦਿਲਬਾਗ ਸਿੰਘ ਨੂੰ 800 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਖਿਲਾਫ ਥਾਣਾ ਸਦਰ ਪੱਟੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ 'ਚ 3912 ਏਕੜ ਜ਼ਮੀਨ 'ਤੇ ਗੈਰ-ਕਾਨੂੰਨੀ ਕਬਜ਼ਾ
NEXT STORY