ਫਿਰੋਜ਼ਪੁਰ, (ਕੁਮਾਰ, ਮਲਹੋਤਰਾ)– ਥਾਣਾ ਮੱਲਾਂਵਾਲਾ ਦੀ ਪੁਲਸ ਨੇ ਏ. ਐੱਸ. ਆਈ. ਨਰਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 500 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਹਾਮਦਵਾਲਾ ਉਤਾਡ਼ ਦੇ ਇਲਾਕੇ ’ਚ ਪੁਲਸ ਗਸ਼ਤ ਕਰ ਰਹੀ ਸੀ ਤਾਂ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਤੋਂ 500 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਫਡ਼ੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਂ ਗੁਰਪ੍ਰੀਤ ਸਿੰਘ ਉਰਫ ਗੋਰਾ ਦੱਸਿਆ ਹੈ, ਜਿਸ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਘੱਲ ਖੁਰਦ, (ਦਲਜੀਤ)-ਥਾਣਾ ਘੱਲ ਖੁਰਦ ਦੇ ਪੁਲਸ ਚੌਕੀ ਮੁਖੀ ਕੁਲਵੰਤ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਲੋਹਾਮ ਰੋਡ ਤੋਂ 2 ਲੋਕਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 900 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਮਾਮਲੇ ਸਬੰਧੀ ਪੁਲਸ ਵੱਲੋਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਕੁਲਵੰਤ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਥਾਣਾ ਘੱਲ ਖੁਰਦ ਦੇ ਅੰਤਰਗਤ ਪੈਂਦੇ ਪਿੰਡ ਲੋਹਾਮ ਰੋਡ ਨਜ਼ਦੀਕ ਸ਼ੱਕ ਪੈਣ ’ਤੇ ਇਕ ਅੌਰਤ ਮਨਜੀਤ ਕੌਰ ਉਰਫ ਦਾਤੋ ਪਤਨੀ ਜੋਗਿੰਦਰ ਸਿੰਘ ਵਾਸੀ ਲੋਹਾਮ, ਹਰਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਕੱਬਰ ਵੱਛਾ ਰੋਡ ਮੁੱਦਕੀ ਨੂੰ ਕਾਬੂ ਕੀਤਾ ਗਿਆ। ਜਦ ਪੁਲਸ ਕਰਮਚਾਰੀਆਂ ਵੱਲੋਂ ਇਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਮਨਜੀਤ ਕੌਰ ਤੋਂ 500 ਨਸ਼ੇ ਵਾਲੀਆਂ ਗੋਲੀਆਂ ਅਤੇ ਹਰਪ੍ਰੀਤ ਸਿੰਘ ਕੋਲੋਂ 400 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਵੱਲੋਂ ਮੁਲਜ਼ਮਾਂ ਖਿਲਾਫ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨਾਜਾਇਜ਼ ਸ਼ਰਾਬ ਸਣੇ 2 ਗ੍ਰਿਫਤਾਰ, 1 ਫਰਾਰ
NEXT STORY