ਤਰਨਤਾਰਨ, (ਰਾਜੂ)- ਥਾਣਾ ਸਦਰ ਪੱਟੀ ਦੀ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਏ. ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਬਾਹੱਦ ਰਕਬਾ ਬੰਨ੍ਹ ਘੁਲੇਵਾਲਾ ਸਭਰਾ ਤੋਂ ਸ਼ੱਕ ਦੇ ਆਧਾਰ 'ਤੇ ਮੁਲਜ਼ਮ ਗੁਰਭਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪੱਤੀ ਭੂਰੇ ਕੀ ਸਭਰਾ ਨੂੰ ਕਾਬੂ ਕਰ ਕੇ ਉਸ ਕੋਲੋਂ 300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਕ ਹੋਰ ਮਾਮਲੇ 'ਚ ਥਾਣਾ ਸਦਰ ਪੱਟੀ ਦੇ ਐੱਸ. ਆਈ. ਗੁਲਜ਼ਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਬਾਹੱਦ ਰਕਬਾ ਪੁਲ ਨਹਿਰ ਜੌੜਾ ਤੋਂ ਸ਼ੱਕ ਦੇ ਆਧਾਰ 'ਤੇ ਮੁਲਜ਼ਮ ਗੁਰਸਾਹਿਬ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪੱਤੀ ਗੰਗੂ ਕੀ ਜੋੜਾ ਨੂੰ ਕਾਬੂ ਕਰ ਕੇ ਉਸ ਕੋਲੋਂ 2 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿੰਡ ਵਾਸੀਆਂ ਨੇ ਡਿਵਾਈਡਰ ਭੰਨ ਕੇ ਖੁਦ ਬਣਾਇਆ ਰਸਤਾ
NEXT STORY