ਪਠਾਨਕੋਟ, (ਸ਼ਾਰਦਾ)- ਐੱਸ. ਟੀ. ਐੱਫ. ਬ੍ਰਾਂਚ ਨੇ ਇਕ ਵਿਅਕਤੀ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ।ਐੱਸ. ਟੀ. ਐੱਫ. ਮੁਖੀ ਭਾਰਤ ਭੂਸ਼ਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ. ਐੱਸ. ਆਈ. ਹਰਜਿੰਦਰ ਸਿੰਘ, ਏ. ਐੱਸ. ਆਈ. ਪਵਨ ਕੁਮਾਰ, ਕਾਂਸਟੇਬਲ ਸਰਬਜੀਤ ਸਿੰਘ, ਕਾਂਸਟੇਬਲ ਦਿਲਬਰ ਸਿੰਘ ਨੇ ਨੰਗਲਭੂਰ ਦੇ ਨਜ਼ਦੀਕ ਨਾਕਾ ਲਾਇਆ ਹੋਇਆ ਸੀ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਕਾਰ (ਨੰ. ਪੀ. ਬੀ. 65 ਸੀ./2030) 'ਚ ਇਕ ਨੌਜਵਾਨ ਨਸ਼ੀਲਾ ਪਦਾਰਥ (ਹੈਰੋਇਨ) ਲੈ ਕੇ ਆ ਰਿਹਾ ਹੈ, ਜਿਸ ਦਾ ਸਖਤ ਨੋਟਿਸ ਲੈਂਦੇ ਹੋਏ ਐੱਸ. ਟੀ. ਐੱਫ. ਟੀਮ ਨੇ ਡਮਟਾਲ ਤੋਂ ਮੁਕੇਰੀਆਂ ਵੱਲ ਜਾ ਰਹੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ਦੇ ਚਾਲਕ ਨੇ ਕਾਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਨੌਜਵਾਨ ਨੂੰ ਕਾਰ ਸਣੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਚਨਪ੍ਰੀਤ ਸਿੰਘ ਉਰਫ਼ ਚੰਨ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਕੋਟ ਧੰਧਲ (ਗੁਰਦਾਸਪੁਰ) ਵਜੋਂ ਹੋਈ ਹੈ ਅਤੇ ਤਲਾਸ਼ੀ ਦੌਰਾਨ ਉਪਰੋਕਤ ਮੁਲਜ਼ਮ ਤੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਲੜਕੀ ਦੇ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ
NEXT STORY