ਬਟਾਲਾ, (ਬੇਰੀ)- ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਬਲਕਾਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਨਿੱਕੋਸਰਾਂ ਤੋਂ ਗਸ਼ਤ ਦੌਰਾਨ ਕੋਮਲਪ੍ਰੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਸ਼ਮਸ਼ੇਰਪੁਰ, ਸੁਨੀਲ ਪੁੱਤਰ ਕੇਵਲ ਮਸੀਹ ਤੇ ਰਾਕੇਸ਼ ਕੁਮਾਰ ਪੁੱਤਰ ਸ਼ਿੰਦਾ ਮਸੀਹ ਵਾਸੀ ਦਾਦੂਜੋਧ ਨੂੰ 5 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਉਕਤ ਤਿੰਨਾਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਡੇਰਾ ਬਾਬਾ ਨਾਨਕ ਵਿਖੇ ਕੇਸ ਦਰਜ ਕਰ ਲਿਆ ਹੈ।
ਮੰਦਰ 'ਚੋਂ ਚੋਰਾਂ ਨੇ ਰਾਧਾ ਰਾਣੀ ਦਾ ਮੁਕਟ ਉਡਾਇਆ
NEXT STORY