ਮੱਲ੍ਹੀਆਂ ਕਲਾਂ, (ਟੁੱਟ)- ਪਿੰਡ ਉੱਗੀ ਦੀ ਪੁਲਸ ਪਾਰਟੀ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਚੌਕੀ ਇੰਚਾਰਜ ਏ. ਐੱਸ. ਆਈ. ਨੌਨਿਹਾਲ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਪਾਰਟੀ ਨੇ ਪਿੰਡ ਸ਼ਾਹਪੁਰ ਮੋੜ 'ਤੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਸਾਹਮਣਿਓਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤਾਂ ਤਲਾਸ਼ੀ ਲੈਣ 'ਤੇ ਉਸ ਕੋਲੋਂ 25 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਦੋਸ਼ੀ ਦੀ ਪਛਾਣ ਸ਼ਿੰਦਾ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਲਾਟੀਅਵਾਲ ਥਾਣਾ ਸਦਰ ਸੁਲਤਾਨਪੁਰ ਲੋਧੀ (ਕਪੂਰਥਲਾ) ਵਜੋਂ ਹੋਈ ਹੈ। ਦੋਸ਼ੀ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
2,60,664 ਵੋਟਰ ਖੋਲ੍ਹਣਗੇ 207 ਉਮੀਦਵਾਰਾਂ ਦੀ ਕਿਸਮਤ ਦੀ ਪਟਾਰੀ
NEXT STORY