ਬੱਧਨੀ ਕਲਾਂ, (ਬੱਬੀ)- ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਰਣੀਆਂ ਰੋਡ 'ਤੇ ਡਰੇਨ ਦੇ ਪੁਲ ਤੋਂ ਇਕ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਫੜਨ 'ਚ ਸਫਲਤਾ ਪ੍ਰਾਪਤ ਕੀਤੀ ਹੈ। ਸਹਾਇਕ ਥਾਣੇਦਾਰ ਸੇਵਕ ਸਿੰਘ ਬੱਧਨੀ ਕਲਾਂ ਤੋਂ ਪਿੰਡ ਰਣੀਆਂ ਸਾਈਡ ਵੱਲ ਗਸ਼ਤ ਕਰਦੇ ਜਾ ਰਹੇ ਸਨ ਕਿ ਡਰੇਨ ਦੇ ਪੁਲ ਕੋਲ ਇਕ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਪਿੱਛੇ ਨੂੰ ਮੁੜ ਪਿਆ। ਪੁਲਸ ਪਾਰਟੀ ਨੂੰ ਉਸ 'ਤੇ ਸ਼ੱਕ ਹੋ ਗਿਆ। ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਉਕਤ ਵਿਅਕਤੀ ਦੀ ਪਛਾਣ ਜਗਦੀਪ ਸਿੰਘ ਉਰਫ ਨਿਰਮਲ ਸਿੰਘ ਪੁੱਤਰ ਬਿੰਦਰ ਸਿੰਘ ਢਿੱਲੋਂ ਪੱਤੀ ਬੁੱਟਰ ਕਲਾਂ ਵਜੋਂ ਹੋਈ ਹੈ। ਬੱਧਨੀ ਕਲਾਂ ਪੁਲਸ ਨੇ ਦੋਸ਼ੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਅੰਮ੍ਰਿਤਸਰ ਬਣੇਗਾ ਖੁਬਸੂਰਤ ਸ਼ਹਿਰ
NEXT STORY