ਬਰਨਾਲਾ, (ਰਵੀ, ਗੋਇਲ)— ਬਰਨਾਲਾ ਪੁਲਸ ਨੇ ਵੱਖ-ਵੱਖ ਕੇਸਾਂ ਵਿਚ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਐੱਸ. ਪੀ. ਡੀ. ਸਵਰਨ ਸਿੰਘ ਖੰਨਾ ਨੇ ਦੱਸਿਆ ਕਿ ਥਾਣਾ ਧਨੌਲਾ ਦੇ ਸਹਾਇਕ ਥਾਣੇਦਾਰ ਦਿਲਬਾਰ ਸਿੰਘ ਨੇ ਮਨਪ੍ਰੀਤ ਸਿੰਘ ਉਰਫ ਭੋਲਾ ਪੁੱਤਰ ਤਾਰਾ ਸਿੰਘ, ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਬਲਦੇਵ ਸਿੰਘ ਵਾਸੀ ਚਾਓਂਕੇ, ਜਸਵੀਰ ਸਿੰਘ ਉਰਫ ਸੀਰਾ ਪੁੱਤਰ ਮਦਨ ਸਿੰਘ ਵਾਸੀ ਫਤਿਹਗੜ੍ਹ ਛੰਨਾ, ਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਬਿੱਕਰ ਸਿੰਘ ਵਾਸੀ ਮਾਨਾ ਪੱਤੀ ਧਨੌਲਾ ਨੂੰ ਲਿੰਕ ਰੋਡ ਫਤਿਹਗੜ੍ਹ ਛੰਨਾ ਬਾਹੱਦ ਧਨੌਲਾ ਤੋਂ ਕਾਬੂ ਕਰ ਕੇ 2870 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਲਾਹਣ ਤੇ ਸ਼ਰਾਬ ਬਰਾਮਦ : ਇਸੇ ਤਰ੍ਹਾਂ ਥਾਣਾ ਸਦਰ ਬਰਨਾਲਾ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੇਵ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਜੋਧਪੁਰ ਦੇ ਘਰ ਰੇਡ ਕਰ ਕੇ 25 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਿਟੀ ਬਰਨਾਲਾ ਦੇ ਹੌਲਦਾਰ ਸਤਨਾਮ ਸਿੰਘ ਨੇ ਜਸਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਆਕੀ ਪੱਤੀ ਸੰਘੇੜਾ ਦੇ ਘਰ ਰੇਡ ਕਰ ਕੇ 70 ਅਧੀਏ ਠੇਕਾ ਸ਼ਰਾਬ ਚੰਡੀਗੜ੍ਹ ਬਰਾਮਦ ਕੀਤੀ। ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਅੰਮ੍ਰਿਤਸਰ-ਦਿੱਲੀ ਵਿਚਾਲੇ ਚੱਲੇਗੀ ਦੇਸ਼ ਦੀ ਦੂਜੀ ਬੁਲੇਟ ਟਰੇਨ
NEXT STORY