ਹੁਸ਼ਿਆਰਪੁਰ, (ਅਸ਼ਵਨੀ)- ਜ਼ਿਲਾ ਪੁਲਸ ਵੱਲੋਂ ਨਸ਼ਿਆਂ ਦੇ ਸਮੱਗਲਰਾਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਦੌਰਾਨ ਥਾਣਾ ਬੁੱਲ੍ਹੋਵਾਲ ਦੇ ਅਧੀਨ ਆਉਂਦੀ ਪੁਲਸ ਚੌਕੀ ਸ਼ਾਮਚੁਰਾਸੀ ਦੇ ਇੰਚਾਰਜ ਏ. ਐੱਸ. ਆਈ. ਚੰਚਲ ਸਿੰਘ ਨੇ ਟੀ-ਪੁਆਇੰਟ ਬਡਾਲਾ ਮਾਹੀ ਦੇ ਕੋਲ ਵਿਸ਼ੇਸ਼ ਨਾਕਾਬੰਦੀ ਦੌਰਾਨ ਪ੍ਰਦੀਪ ਕੁਮਾਰ ਪੁੱਤਰ ਰਜਿੰਦਰ
ਪਾਲ ਵਾਸੀ ਪਿੰਡ ਅਜੜਾਮ ਦੇ ਕਬਜ਼ੇ ਵਿਚੋਂ 160 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ।
ਦੋਸ਼ੀ ਖਿਲਾਫ਼ ਨਸ਼ਾ ਵਿਰੋਧੀ ਐਕਟ ਦੀ ਧਾਰਾ 22-61-85 ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਅੱਤਵਾਦੀ ਹਮਲਿਆਂ ਚ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ
NEXT STORY