ਸੈਲਾ ਖੁਰਦ, (ਅਰੋੜਾ)- ਸਥਾਨਕ ਪੁਲਸ ਨੇ ਇਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਮਾਹਿਲਪੁਰ ਬਲਵਿੰਦਰ ਪਾਲ ਨੇ ਦੱਸਿਆ ਕਿ ਸੈਲਾ ਪੁਲਸ ਚੌਕੀ ਦੇ ਇੰਚਾਰਜ ਸੋਹਣ ਲਾਲ ਪੁਲਸ ਪਾਰਟੀ ਨਾਲ ਪਿੰਡ ਸੂਰਾ ਸਿੰਘ ਦੇ ਕੱਚੇ ਰਸਤੇ ਪਿੰਡ ਦੀ ਗਰਾਊਂਡ ਕੋਲ ਗਸ਼ਤ 'ਤੇ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੇ ਮਨਪ੍ਰੀਤ ਸਿੰਘ ਉਰਫ਼ ਮਿੰਟੂ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਪੱਦੀ ਸੂਰਾ ਸਿੰਘ ਦੀ ਤਲਾਸ਼ੀ ਦੌਰਾਨ ਉਸ ਪਾਸੋਂ 67 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਹੋਇਆ। ਦੋਸ਼ੀ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਸਰਕਾਰੀ ਸਕੂਲ ਤੇ ਆਂਗਣਵਾੜੀ ਸੈਂਟਰ 'ਚੋਂ ਚੋਰੀ
NEXT STORY