ਕੋਟਕਪੂਰਾ, (ਨਰਿੰਦਰ)- ਥਾਣਾ ਸਦਰ ਦੀ ਪੁਲਸ ਨੇ ਨਸ਼ੀਲੇ ਪਾਊਡਰ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਸਮੇਤ ਪੁਲਸ ਪਾਰਟੀ ਚੈਕਿੰਗ ਦੇ ਸਬੰਧ 'ਚ ਦੇਵੀਵਾਲਾ-ਸਿਰਸੜੀ ਵੱਲ ਜਾ ਰਹੇ ਸੀ। ਇਸ ਦੌਰਾਨ ਜਦ ਉਹ ਜਲਘਰ ਦੇਵੀਵਾਲਾ ਵਿਖੇ ਪੁੱਜੇ ਤਾਂ ਦੇਵੀਵਾਲਾ ਵੱਲੋਂ ਆ ਰਹੇ ਮੋਟਰਸਾਈਕਲ ਸਵਾਰ ਦੀ ਜਦ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਸਿਮਰਨਜੋਤ ਸਿੰਘ ਵਾਸੀ ਕੋਟਕਪੂਰਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਬੱਸ ਨਹਿਰ 'ਚ ਡਿੱਗੀ ; 2 ਜ਼ਖਮੀ
NEXT STORY