ਸੁਰਸਿੰਘ, (ਗੁਰਪ੍ਰੀਤ ਢਿੱਲੋਂ, ਭਾਟੀਆ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੁਲਸ ਵੱਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਚੌਕੀ ਇੰਚਾਰਜ ਏ. ਐੱਸ. ਆਈ. ਪਰਮਜੀਤ ਸਿੰਘ ਪੁਲਸ ਪਾਰਟੀ ਸਮੇਤ ਬਲੇਰ ਤੋਂ ਭਿੱਖੀਵਿੰਡ ਜਾ ਰਹੇ ਸਨ ਤਾਂ ਸਾਹਮਣਿਓਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਨੂੰ ਵੇਖ ਕੇ ਘਬਰਾ ਗਿਆ ਤੇ ਹੇਠਾਂ ਬੈਠ ਗਿਆ। ਸ਼ੱਕ ਪੈਣ 'ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ 'ਚੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਅਤੇ ਦੂਸਰੀ ਜੇਬ 'ਚੋਂ 30,000 ਰੁਪਏ, 1 ਕੜਾ, 4 ਛਾਪਾਂ, 1 ਹਾਰ, ਕਾਂਟਿਆਂ ਦਾ ਜੋੜਾ, ਤਿਨ ਘੜੀਆਂ, ਇਕ ਚਾਂਦੀ ਦੀ ਚੇਨ ਬਰਾਮਦ ਹੋਈ। ਦੋਸ਼ੀ ਦੀ ਪਛਾਣ ਪ੍ਰੇਮ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਲੇਰ ਵਜੋਂ ਹੋਈ, ਜਿਸ 'ਤੇ ਮੁਕੱਦਮਾ ਨੰਬਰ 181 ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨਿਤੀਸ਼ ਵਲੋਂ ਭਾਜਪਾ ਨਾਲ ਹੱਥ ਮਿਲਾਉਣ ਤੋਂ ਨਾਰਾਜ਼ ਪ੍ਰਸ਼ਾਂਤ ਕਿਸ਼ੋਰ ਬਿਹਾਰ ਸਰਕਾਰ ਨੂੰ ਕਹਿਣਗੇ ਅਲਵਿਦਾ!
NEXT STORY